Friday, September 25, 2026

ਡੀ.ਬੀ.ਈ.ਈ ਵਿਖੇ ਲਗਾਇਆ ਪਲੇਸਮੈਂਟ ਕੈਂਪ

ਪਠਾਨਕੋਟ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜਿਲ੍ਹਾ ਪਠਾਨਕੋਟ ਵਿਖੇ ਰੋਜਗਾਰ ਮੇਲਾ ਆਯੋਜਿਤ ਕੀਤਾ ਗਿਆ।ਜਿਸ ਵਿੱਚ ਐਸ.ਬੀ.ਆਈ ਰੀਨਿਊ, ਐਚ.ਡੀ.ਐਫ.ਸੀ ਲਾਈਫ ਇੰਸੋਰੈਂਸ, ਰਾਜ ਵੈਲਥ ਕਰੇਟਰ ਅਤੇ ਅਰੋਗਿਆ ਐਕਯੂ ਥੈਰਪੀ ਕੰਪਨੀ ਨੇ ਭਾਗ ਲਿਆ।
                 ਰੋਜ਼ਗਾਰ ਮੇਲੇ ਵਿੱਚ ਕੁੱਲ 122 ਪ੍ਰਾਰਥੀਆਂ ਨੇ ਭਾਗ ਲਿਆ।ਜਿਹਨਾਂ ਵਿਚੋਂ ਕੰਪਨੀ ਵਲੋੋਂ 40 ਪ੍ਰਾਰਥੀਆਂ ਦੀ ਚੋਣ ਕੀਤੀ ਗਈ।ਜਿਲ੍ਹਾ ਰੋਜ਼ਗਾਰ ਅਫਸਰ, ਗੁਰਮੇਲ ਸਿੰਘ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ ਉਹਨਾਂ ਦੇ ਉਜਵਲ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ।
                  ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਿੱਚ ਹੋਰ ਵੀ ਪਲੇਸਮੈਂਟ ਕੈਂਪ ਆਯੋਜਿਤ ਕਰਕੇ ਪੜ੍ਹੇ ਲਿਖੇ ਨੋਜਵਾਨਾਂ ਨੂੰ ਨੋਕਰੀਆਂ ਦੇ ਮੋਕੇ ਪ੍ਰਦਾਨ ਕੀਤੇ ਜਾਣਗੇ।ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹੋਰ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ‘ਤੇ ਸਪੰਰਕ ਕਰ ਸਕਦੇ ਹਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …