ਸੰਗਰੂਰ, 22 ਅਕਤੂਬਰ (ਜਗਸੀਰ ਲੌਂਗੋਵਾਲ) – ਕਿਸਾਨੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ।ਜਿਸ ਨਾਲ ਕੈਪਟਨ ਸਾਹਿਬ ਨੇ ਸਿਰਫ ਪੰਜਾਬ ਹੀ ਨਹੀਂ, ਬਲਕਿ ਦੇਸ਼ ਭਰ ਦੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ।ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਇਹ ਵਿਚਾਰ ਪ੍ਰਗਟ ਕੀਤੇ।ਉਨ੍ਹਾਂ ਕਿਹਾ ਕਿ ਪਾਣੀਆਂ ਦੇ ਰਾਖੇ ਵਜੋਂ ਜਾਣੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨੀ ਦੇ ਰਾਖੇ ਵਜੋਂ ਵੀ ਜਾਣੇ ਜਾਣਗੇ।ਕੈਪਟਨ ਸਰਕਾਰ ਵਲੋਂ ਲਿਆਂਦੇ ਤਿੰਨੇ ਬਿੱਲ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ।ਅੱਜ ਵਿਰੋਧੀ ਪਾਰਟੀਆਂ ਨਾਲ ਸਬੰਧਤ ਆਗੂਆਂ ਵਲੋਂ ਵੀ ਕੈਪਟਨ ਸਰਕਾਰ ਦੇ ਇਸ ਫੈਸਲੇ ਦੀ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ।ਸਾਜਨ ਕਾਂਗੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਉਦਮ ਲਈ ਯੂਥ ਕਾਂਗਰਸ ਵਲੋਂ ਕੈਪਟਨ ਸਾਹਿਬ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਪ੍ਰਦੀਪ ਬੋਕਸਰ, ਜਗਸੀਰ ਸਿੰਘ, ਅਮਨ ਰਾਮ ਨਗਰ ਬਸਤੀ ਸੰਗਰੂਰ, ਸੰਜੂ ਗਿੱਲ, ਅਜੇ ਮੇਹਰਾ, ਹੁਸਨ ਸ਼ਕਤੀ, ਹਰਸ਼ ਲੋਟ, ਕੁਲਵਿੰਦਰ ਸਿੰਘ, ਮੋਕਸ਼, ਰਾਹੁਲ ਰੰਧਾਵਾ, ਪਰਦੀਪ ਸ਼ਰਮਾ, ਅਨੀਕੇਤ ਗਾਗਰ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …