Wednesday, November 4, 2026

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਭਾਰਤ ਸਰਕਾਰ – ਲੌਂਗੋਵਾਲ

ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ।ਉਨ੍ਹਾਂ ਆਖਿਆ ਕਿ ਪਾਕਿਸਤਾਨ ਨੇ ਕੋਰੋਨਾ ਮਗਰੋਂ ਲਾਂਘਾ ਖੋਲ੍ਹਣ ਦੀ ਪਹਿਲਕਦਮੀਂ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਵੀ ਲਾਂਘਾ ਖੋਲ੍ਹਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਹੁਣ ਜਦੋਂ ਸਰਕਾਰਾਂ ਵੱਲੋਂ ਕੋਰੋਨਾ ਕਾਰਨ ਕੀਤੀ ਤਾਲਾਬੰਦੀ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰ ਤਰ੍ਹਾਂ ਦੇ ਅਦਾਰਿਆਂ ਤੇ ਧਾਰਮਿਕ ਅਸਥਾਨਾਂ ਤੋਂ ਪਾਬੰਦੀਆਂ ਵੀ ਹਟਾ ਦਿੱਤੀਆਂ ਗਈਆਂ ਹਨ, ਤਾਂ ਅਜਿਹੇ ਵਿਚ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਸਮੂਹ ਮੈਂਬਰ ਪਾਰਲੀਮੈਂਟ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਭਾਰਤ ਸਰਕਾਰ ਤੱਕ ਪਹੁੰਚ ਕਰਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਟੈਲੰਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ …