ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ
ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ।ਭਾਈ ਲੌਂਗੋਵਾਲ ਨੇ ਅੱਜ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਦਰਸ਼ਨ ਸਿੰਘ ਨਿੱਜੀ ਸਹਾਇਕ ਅਤੇ ਸਿੱਖ ਵਿਦਵਾਨ ਤਲਵਿੰਦਰ ਸਿੰਘ ਬੁੱਟਰ ਵੀ ਮੌਜੂਦ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media