ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਵਿਸੇਸ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਹੱਕਾਂ
ਦੀ ਰਾਖੀ ਕਰਦਿਆਂ ਪਾਸ ਕੀਤੇ ਬਿੱਲਾਂ ਤੋਂ ਲੋਕਾਂ ਨੂੰ ਜਾਗਰੁਕ ਕਰਨ ਲਈ ਜਿਲ੍ਹਾ ਪਠਾਨਕੋਟ ਵਿੱਚ ਜਾਗਰੁਕਤਾ ਅਭਿਆਨ ਚਲਾਇਆ ਗਿਆ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਵੱਖ-ਵੱਖ ਬਲਾਕਾਂ ਲਈ ਰਵਾਨਾ ਕੀਤਾ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਹੱਕਾਂ ਦੇ ਲਈ ਜੋ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਲੈ ਕੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਸਰਕਾਰ ਦਾ ਉਪਰਾਲਾ ਹੈ ਕਿ ਆਮ ਜਨਤਾ ਅਤੇ ਕਿਸਾਨਾਂ ਨੂੰ ਇਨ੍ਹਾਂ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਹਰੇਕ ਬਲਾਕ ਲਈ ਦੋ ਵੈਨ ਰਵਾਨਾਂ ਕੀਤੀਆਂ ਗਈਆਂ ਹਨ ਸੁਜਾਨਪੁਰ ਅਤੇ ਪਠਾਨਕੋਟ ਲਈ ਅਲੱਗ ਤੋਂ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਦੋ ਦਿਨਾਂ ਲਈ ਇਹ ਪ੍ਰਚਾਰ ਵੈਨਾਂ ਜਿਲ੍ਹਾ ਪਠਾਨਕੋਟ ਵਿੱਚ ਲੋਕਾਂ ਨੂੰ ਜਾਗਰੂਕ ਕਰਨਗੀਆਂ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media