Wednesday, September 16, 2026

ਪਟਾਕਿਆਂ ਦੇ ਆਰਜ਼ੀ ਲਾਇਸੈਂਸ ਹੁਣ ਸੇਵਾ ਕੇਂਦਰਾਂ ਰਾਹੀਂ ਅਪਲਾਈ ਕੀਤੇ ਜਾਣਗੇ

ਅਪਲਾਈ ਕਰਨ ਲਈ 100 ਰੁਪਏ ਦੀ ਲਾਜ਼ਮੀ ਫੀਸ ਨਾਲ ਪ੍ਰਕਿਰਿਆ ਸ਼ੁਰੂ

ਕਪੂਰਥਲਾ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਿਓਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਹੁਣ ਸੇਵਾ ਕੇਂਦਰਾਂ ਰਾਹੀਂ ਅਪਲਾਈ ਕੀਤੇ ਜਾਣਗੇ, ਇਸ ਲਈ 100 ਰੁਪਏ ਦੀ ਲਾਜ਼ਮੀ ਫੀਸ ਹੋਵੇਗੀ ਅਤੇ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਇਸ ਲਈ ਅਪਲਾਈ ਕਰ ਸਕਦਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਵਿਅਕਤੀ ਸੇਵਾ ਕੇਂਦਰ ਵਿੱਚ ਜਾ ਕੇ ਪਟਾਕਿਆਂ ਦਾ ਆਰਜ਼ੀ ਲਾਇਸੈਂਸ ਅਪਲਾਈ ਕਰ ਸਕਦਾ ਹੈ।
                     ਚਾਹਵਾਨ ਵਿਅਕਤੀ ਨੂੰ ਇੱਕ ਫਾਰਮ ਭਰਨਾ ਪਵੇਗਾ ਜੋ ਕਿ ਵੈਬਸਾਈਟ www.punjab.gov.in ਤੇ ਉਪਲਬਧ ਹੈ। ਇਸ ਤੋਂ ਇਲਾਵਾ ਆਪਣਾ ਕੋਈ ਵੀ ਰਿਹਾਇਸ਼ੀ ਪਤੇ ਦਾ ਸਬੂਤ ਅਤੇ ਸਵੈ ਘੋਸ਼ਣਾ ਪੱਤਰ ਉਸ ਦੇ ਨਾਲ ਲਗਾਉਣਾ ਹੋਵੇਗਾ।
                    ਆਰਜੀ ਲਾਇਸੈਂਸ ਲੈਣ ਲਈ ਅਪਲਾਈ ਕਰਨ ਦੀ ਅੰਤਿਮ ਮਿਤੀ ਡਿਪਟੀ ਕਮਿਸ਼ਨਰ ਵਲੋਂ ਨਿਰਧਾਰਤ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਲੋਂ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲੈਣ ਲਈ ਅਪਲਾਈ ਕੀਤੇ ਕੇਸ ਈ ਸੇਵਾ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੇ ਜਾਣਗੇ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …