ਕਪੂਰਥਲਾ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਾਮੀ ਅੰਤਰਰਾਸ਼ਟਰੀ ਕੰਪਨੀ ਮਾਈਕ੍ਰੋਸਾਫਟ ਵਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ
ਦੇ ਮੰਤਵ ਨਾਲ ਆਰਟੀਫੀਸ਼ਲ ਇੰਟੈਲੀਂਜੈਸ ਵਿਚ ਮੁਫਤ ਕੋਰਸ ਕਰਵਾਏ ਜਾ ਰਹੇ ਹਨ।ਇਸ ਕੋਰਸ ਦਾ ਸਮਾਂ 3 ਦਿਨ ਦਾ ਹੋਵੇਗਾ ਤੇ ਇਹ 24 ਅਕਤੂਬਰ ਤੱਕ ਚੱਲੇਗਾ।
ਜਿਲਾ ਰੋਜ਼ਗਾਰ ਬਿਊਰੋ ਤੇ ਰੁਜ਼ਗਾਰ ਅਫਸਰ ਨੀਲਮ ਮਹੇ ਨੇ ਕਿਹਾ ਕਿ ਇਨਾਂ ਕੋਰਸਾਂ ਲਈ ਉਮੀਦਵਾਰ ਦੀ ਯੋਗਤਾ ਆਈ.ਟੀ.ਆਈ ਪਾਸ ਜਾਂ ਪੋਲੀਟੈਕਨਿਕ ਡਿਪਲੋਮਾ ਪਾਸ, ਇੰਜੀਨਅਰਿੰਗ, ਗਰੈਜੂਏਟ ਜਾਂ ਪੋਸਟ ਗਰੈਜੂਏਟ ਪਾਸ ਹੋਣੇ ਚਾਹੀਦੇ ਹਨ।ਇਸ ਤੋਂ ਇਲਾਵਾ ਜਿਹੜੇ ਉਮੀਦਵਾਰ ਗਰੈਜ਼ੂਏਸ਼ਨ ਦੇ ਆਖਰੀ ਸਾਲ ਵਿੱਚ ਹਨ, ਉਹ ਵੀ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ।ਕੋਰਸ ਦੀ ਕੋਈ ਰਜਿਸਟ੍ਰੇਸ਼ਨ ਫੀਸ ਨਹੀਂ ਹੈ।
ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 98882-19247 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media