Tuesday, April 7, 2026

ਨਾਂਦੇੜ ਹਵਾਈ ਸੇਵਾ ਮੁੜ ਸ਼ੁਰੂ ਕਰਨ ਲਈ ਜੀ.ਕੇ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੇਂਦਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕਰਕੇ ਪਿਛਲੇ ਕਈ ਦਿਨਾਂ ਤੋਂ ਬੰਦ ਪਈ ਨਾਂਦੇੜ ਸਾਹਿਬ ਦੀ ਹਵਾਈ ਸੇਵਾ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ।ਉਨਾਂ ਇਸ ਸਬੰਧੀ ਇੱਕ ਮੰਗ ਪੱਤਰ ਵੀ ਕੇਂਦਰੀ ਮੰਤਰੀ ਨੂੰ ਸੌਂਪਿਆ।ਇਹ ਪੱਤਰ ਹਜ਼ੂਰ ਸਾਹਿਬ ਤਖ਼ਤ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਕਾਰਸੇਵਾ ਵਾਲੇ ਬਾਬਾ ਬਲਵਿੰਦਰ ਸਿੰਘ ਨੇ ਆਪਣੇ ਵਿਸ਼ੇਸ਼ ਦੂਤ ਰਾਹੀਂ ਜੀ.ਕੇ ਨੂੰ ਭੇਜਿਆ ਸੀ।

                   ਮਨਜੀਤ ਸਿੰਘ ਜੀ.ਕੇ ਨੇ ਦੱਸਿਆ ਕਿ ਲਾਕਡਾਉਨ ਦੇ ਸਮੇਂ ਤੋਂ ਦਿੱਲੀ, ਚੰਡੀਗੜ੍ਹ ਅਤੇ ਅੰਮ੍ਰਿਤਸਰ ਤੋਂ ਨਾਂਦੇੜ ਜਾਣ ਵਾਲੀ ਸਾਰੀਆਂ ਉਡਾਣਾਂ ਬੰਦ ਹਨ।ਜਿਸ ਵਜ੍ਹਾ ਨਾਲ ਸੰਗਤਾਂ ਨੂੰ ਭਾਰੀ ਮੁਸ਼ਕਲ ਹੋ ਰਹੀ ਹੈ, ਕਿਉਂਕਿ ਕੋਵਿਡ ਦੇ ਸਮੇਂ ਕਿਤੇ ਨਾ ਕਿਤੇ ਹਵਾਈ ਯਾਤਰਾ ਸੁਰੱਖਿਅਤ ਸਮਝੀ ਜਾਂਦੀ ਹੈ। ਇਸ ਲਈ ਉੱਤਰ ਭਾਰਤ ਤੋਂ ਤਖ਼ਤ ਹਜ਼ੂਰ ਸਾਹਿਬ ਜਾਣ ਦੀ ਇੱਛੁਕ ਸੰਗਤਾਂ ਤੰਗ ਹੋ ਰਹੀਆਂ ਹਨ।ਜੀ.ਕੇ ਨੇ ਦੱਸਿਆ ਕਿ ਹਰਦੀਪ ਪੁਰੀ ਨੇ ਏਅਰ ਇੰਡੀਆ ਦੇ ਉਚ ਅਧਿਕਾਰੀਆਂ ਨੂੰ ਸਾਰੀਆਂ ਉਡਾਣਾਂ ਬਹਾਲ ਕਰਨ ਦਾ ਆਦੇਸ਼ ਦੇ ਦਿੱਤਾ ਹੈ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …