ਜਿਲ੍ਹਾ ਪਠਾਨਕੋਟ ਵਿੱਚ ਕੁੱਲ 4333 ਕਰੋਨਾ ਪਾਜ਼ਟਿਵ
ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਸ਼ੁਕਰਵਾਰ ਨੂੰ 25 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ
ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਐਤਵਾਰ ਨੂੰ 25 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦਸਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਲ 4333 ਲੋਕ ਕਰੋਨਾ ਪਾਜ਼ਟਿਵ ਸਨ, ਜਿਨ੍ਹਾਂ ਵਿੱਚੋਂ 4065 ਲੋਕ ਠੀਕ ਹੋ ਕੇ ਅਪਣੇ ਘਰ੍ਹਾਂ ਨੂੰ ਜਾ ਚੁੱਕੇ ਹਨ।ਉਨਾਂ ਕਿਹਾ ਕਿ ਅੱਜ ਸੁਕਰਵਾਰ ਨੂੰ 11 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 164 ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੋਨਾ ਪਾਜ਼ਟਿਵ ਹੋਣ ‘ਤੇ 104 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਵਿਡ-19 ਦੇ ਲੱਛਣ ਹੋਣ ਤਾਂ ਉਹ ਇਸ ਤੋਂ ਡਰਨ ਦੀ ਬਜਾਏ ਕੋਰੋਨਾ ਵਾਇਰਸ ਦਾ ਟੈਸਟ ਜ਼ਰੂਰ ਕਰਵਾਉਣ।ਕੋਵਿਡ-19 ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਵਿੱਚ ਮਾਸਕ ਪਾਉਣਾ, ਬਾਰ ਬਾਰ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਦੀ ਪਾਲਨਾ ਜ਼ਰੂਰੀ ਹੈ।
Punjab Post Daily Online Newspaper & Print Media