ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ‘ਚ ਅੱਜ ਬਾਬਾ ਕਰਤਾਰ ਸਿੰਘ
ਬਰਿਆਰਾਂ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲੇ ਨਾਮ ਰਸੀਏ ਗੁਰਸਿੱਖ ਸਨ, ਜਿਨ੍ਹਾਂ ਨੇ ਸਿੱਖੀ ਪ੍ਰਚਾਰ ਲਈ ਆਪਣਾ ਸਾਰਾ ਜੀਵਨ ਲਗਾਇਆ।ਇਸੇ ਦੌਰਾਨ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਮਨਜੀਤ ਸਿੰਘ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਬਾਬਾ ਬਰਿਆਰਾਂ ਵਾਲਿਆਂ ਦੀ ਸ਼ਖ਼ਸੀਅਤ ਬਾਰੇ ਚਾਨਣਾ ਪਾਇਆ।ਬਾਬਾ ਕਰਤਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਬਾਬਾ ਕਰਤਾਰ ਸਿੰਘ ਦੇ ਸਾਥੀ ਰਹੇ ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਭਾਈ ਚਮਕੌਰ ਸਿੰਘ ਬਰਿਆਰ, ਡਾ. ਚੇਤੰਨ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਰਮਿੱਤਰ ਸਿੰਘ, ਭਾਈ ਗੁਰਿੰਦਰਪਾਲ ਸਿੰਘ ਆਰਟਿਸਟ, ਭਾਈ ਜੋਗਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਗੁਰਬਖ਼ਸ਼ ਕੌਰ, ਬੀਬੀ ਮਨਜਿੰਦਰ ਕੌਰ ਆਦਿ ਮੌਜੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media