ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ-ਸੰਭਾਲ ਅਤੇ ਹੋਰ ਕਾਰਜ਼ਾਂ ਦੀ
ਕਾਰਸੇਵਾ ਬਾਬਾ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਾਲਿਆਂ ਨੂੰ ਸੌਂਪੀ ਗਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਇਹ ਸੇਵਾ ਉਹ ਪਾਵਨ ਅਸਥਾਨ ਦੀ ਪੁਰਾਤਨਤਾ ਅਤੇ ਪ੍ਰੰਪਰਾ ਅਨੁਸਾਰ ਕਰਨਗੇ। ਜਿਸ ਲਈ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।
ਨਿਸ਼ਕਾਮ ਸੇਵਕ ਜਥੇ ਦੇ ਭਾਰਤ ਪ੍ਰਤੀਨਿਧ ਭਾਈ ਇੰਦਰਜੀਤ ਸਿੰਘ, ਡਾ. ਭੁਪਿੰਦਰ ਸਿੰਘ ਪ੍ਰੋਫੈਸਰ ਆਈ.ਆਈ.ਟੀ ਰੁੜਕੀ ਅਤੇ ਇੰਜੀ: ਡਾ. ਕਾਇਜ਼ਾਕ ਵਲੋਂ ਕੀਤੇ ਜਾਣ ਵਾਲੇ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਦੌਰਾਨ ਪੁੱਜੇ ਮਾਹਿਰਾਂ ਅਤੇ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਤਸਵੀਰ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਜਥੇ ਦੇ ਪ੍ਰਤੀਨਿਧ ਭਾਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਮੀਨਾਕਾਰੀ ਅਦੁਭੁੱਤ ਹੈ ਅਤੇ ਇਸ ਦੀ ਸੇਵਾ ਸੰਭਾਲ ਸਿੱਖ ਰਵਾਇਤ ਅਨੁਸਾਰ ਕੀਤੀ ਜਾਵੇਗੀ।
ਇਸ ਮੌਕੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਗੁਰਮੀਤ ਸਿੰਘ ਬੂਹ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਸਤਨਾਮ ਸਿੰਘ ਆਦਿ ਮੌਜੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media