Friday, April 10, 2026

ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਵਿਰੁੱਧ ਅਧਿਆਪਕਾਂ ਨੇ ਸਾੜੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ

ਧੂਰੀ, 24 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਅਧਿਆਪਕਾਂ ‘ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫੈਸਲੇ ਦੇ ਵਿਰੋਧ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਇਕਾਈ ਧੂਰੀ ਵਲੋਂ ਸੂਬਾ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਧੂਰੀ ਅਤੇ ਅਨੇਕਾਂ ਸਰਕਾਰੀ ਸਕੂਲਾਂ ਦੇ ਮੁੱਖ ਗੇਟਾਂ ਅੱਗੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖਿਲਾਫ ਜਬਰਦਸ਼ਤ ਨਾਅਰੇਬਾਜ਼ੀ ਕੀਤੀ ਗਈ।
                    ਫਕੀਰ ਸਿੰਘ ਟਿੱਬਾ, ਅਵਤਾਰ ਸਿੰਘ ਭਲਵਾਨ, ਸਰਬਜੀਤ ਸਿੰਘ ਪੁੰਨਾਵਾਲ, ਜਸਵੀਰ ਸਿੰਘ ਲੱਡਾ ਨੇ ਕਿਹਾ ਕਿ ਤਾਜ਼ਾ ਨੋਟੀਫੀਕੇਸ਼ਨ ਦੇ ਖਿਲਾਫ ਅਧਿਆਪਕਾਂ ਵਿੱਚ ਭਾਰੀ ਰੋਸ ਹੈ।ਪੰਜਾਬ ਦੀ ਕਾਂਗਰਸ ਸਰਕਾਰ ਸੰਘਰਸ਼ਾਂ ਰਾਹੀਂ ਪ੍ਰਾਪਤ ਕੀਤੇ ਵੱਖਰੇ ਸਕੇਲਾਂ ਨੂੰ ਇੱਕੋ ਝਟਕੇ ਵਿੱਚ ਖਤਮ ਕਰਨਾ ਚਾਹੁੰਦੀ ਹੈ।ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਵਿਰੋਧੀ ਇਸ ਹਮਲੇ ਦਾ ਜਵਾਬ ਦੇਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਜਲਦ ਹੀ ਇੱਕ ਪਲੇਟਫਾਰਮ ‘ਤੇ ਇਕੱਠੀਆਂ ਹੋਣ ਜਾ ਰਹੀਆਂ ਹਨ।ਆਗੂਆਂ ਨੇ ਕਿਹਾ ਇਸ ਮੌਕੇ ਦੇਵੀ ਦਿਆਲ, ਪ੍ਰਿੰਸੀਪਲ ਜਬਰਾ ਸਿੰਘ , ਮੁਖਤਿਆਰ ਸਿੰਘ, ਜਸਵਿੰਦਰ ਕੁਮਾਰ, ਜਗਰੂਪ ਧਾਦਰਾ, ਸੁਖਵਿੰਦਰ ਜਹਾਂਗੀਰ, ਬੱਗਾ ਸਿੰਘ, ਬਲਵੀਰ ਸਿੰਘ, ਅਵਤਾਰ ਖੁਰਮੀ, ਦਲਵਾਰਾ ਸਿੰਘ ਹਥਨ, ਮੋਤੀ ਰਾਮ, ਪਰਮਜੀਤ ਸਿੰਘ,ਅਮਨਜੀਤ ਸਿੰਘਹਰਵਿੰਦਰ ਪਾਲ ਕੌਰ, ਦਲਜਿੰਦਰ ਕੌਰ, ਅੰਜ਼ੂ ਰਾਣੀ, ਪਾਇਲ ਰਾਣੀ ਅਤੇ ਹੋਰ ਮੌਜ਼ੂਦ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …