Wednesday, August 12, 2026

ਗੁ: ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦਾ ਪ੍ਰਬੰਧ ਬੁੱਢਾ ਦਲ ਨੇ ਸੰਭਾਲਿਆ

ਬਾਬਾ ਬਲਕਾਰ ਸਿੰਘ ਨੇ ਬਾਬਾ ਬਲਬੀਰ ਸਿੰਘ ਨੂੰ ਸੌਂਪੀਆਂ ਚਾਬੀਆਂ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਜਸਥਾਨ ਦੇ ਸ਼ਹਿਰ ਹਨੂੰਮਾਨਗੜ੍ਹ ਵਿਖੇ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਦੀ ਕਾਰ ਸੇਵਾ ਸੰਪੂਰਨ ਹੋਣ ‘ਤੇ ਬਾਬਾ ਬਲਕਾਰ ਸਿੰਘ ਕਾਰ ਸੇਵਾ ਵਾਲਿਆਂ ਨੇ ਚਾਬੀਆਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਸੌਂਪ ਦਿੱਤੀਆਂ ਹਨ।
                  ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਲਿਖਤੀ ਪ੍ਰੈਸ ਬਿਆਨ ਵਿੱਚ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਅੱਜ ਤੋਂ ਅੰਦਾਜ਼ਨ ਦੋ ਢਾਈ ਦਹਾਕੇ ਪਹਿਲਾਂ ਗੁਰਦੁਆਰਾ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਦੀ ਕਾਰ ਸੇਵਾ ਬਾਬਾ ਬਲਕਾਰ ਸਿੰਘ ਨੂੰ ਸੌਂਪੀ ਗਈ ਸੀ।ਇਹ ਸੇਵਾ ਮੁਕੰਮਲ ਹੋਣ ‘ਤੇ ਬਾਬਾ ਬਲਕਾਰ ਸਿੰਘ ਨੇ ਇਕ ਸਧਾਰਨ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੀਆਂ ਚਾਬੀਆਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਸੰਗਤਾਂ ਦੀ ਹਾਜ਼ਰੀ ਵਿੱਚ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸੌਂਪ ਦਿੱਤੀਆਂ ਹਨ।ਬੁੱਢਾ ਦਲ ਦੇ ਮੁਖੀ ਨੇ ਬਾਬਾ ਬਲਕਾਰ ਸਿੰਘ ਤੇ ਸਾਥੀਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।
                  ਇਸ ਮੌਕੇ ਬਾਬਾ ਵੱਸਣ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵਿਸ਼ਵਪ੍ਰਤਾਪ ਸਿੰਘ, ਭਾਈ ਸੁਖਜੀਤ ਸਿੰਘ ਕਨ੍ਹੱਈਆ ਮੁੱਖ ਪ੍ਰਚਾਰਕ ਬੁੱਢਾ ਦਲ ਤੇ ਬਾਬਾ ਸਰਵਨ ਸਿੰਘ ਮਝੈਲ ਆਦਿ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …