Monday, December 23, 2024

ਫਾਜਿਲਕਾ ਵਿਖੇ ਵਿਜੀਲੈਂਸ ਦਾ ਦਫਤਰ ਸਥਾਪਿਤ

ਲੋਕ ਭ੍ਰਿਸਟਾਚਾਰ ਵਿਰੁੱਧ ਮੁਹਿੰਮ ਵਿਚ ਚੋਕਸੀ ਵਿਭਾਗ ਦਾ ਸਾਥ ਦੇਣ – ਜੰਜੂਆ

PPN22101401
ਫਾਜਿਲਕਾ, 22 ਅਕਤੂਬਰ (ਵਿਨੀਤ ਅਰੋੜਾ) – ਡੀ.ਐਸ.ਪੀ. ਵਿਜੀਲੈਂਸ ਸ.ਜਗਦੀਸ਼  ਸਿੰਘ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿਖੇ ਆਮ ਲੋਕਾਂ ਦੀ ਸਹੂਲਤ ਲਈ ਕਾਟਨ ਯਾਰਡ (ਟੀ.ਐਮ.ਸੀ) ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਵਿਜੀਲੈਂਸ ਦਾ ਦਫ਼ਤਰ ਸਥਾਪਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਉੱਥੋਂ ਦੇ ਕਿਸੇ ਕਰਮਚਾਰੀ ਜਾਂ ਅਧਿਕਾਰੀ ਕਾਰਨ ਹੀ ਨਹੀਂ ਬਲਕਿ ਸਾਡੇ ਸਮਾਜ ਵਿੱਚ ਵਿਚੋਲਿਆਂ ਵਜੋਂ ਵਿਚਰਦੇ ਲੋਕਾਂ ਕਾਰਨ ਵੀ ਪੈਦਾ ਹੁੰਦਾ ਹੈ ਜੋ ਕਿ ਭੋਲੇ-ਭਾਲੇ ਲੋਕਾਂ ਨੂੰ ਉਨ੍ਹਾਂ ਦੇ ਜਾਇਜ਼ ਹੋਣ ਵਾਲੇ ਕੰਮਾਂ ਵਿੱਚ ਵੀ ਅੜਿੱਕਾ ਪੈਦਾ ਕਰਕੇ, ਰਿਸ਼ਵਤ ਦੇਣ ਲਈ ਮਜਬੂਰ ਕਰ ਦਿੰਦੇ ਹਨ।ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ  ਅਤੇ ਸ਼ਕਾਇਤ ਦਰਜ ਕਰਵਾਉਣ ਲਈ ਉਨ੍ਹਾਂ ਦੇ ਮੋਬਾਇਲ ਨੰਬਰ 98764-34211 ਤੇ ਸੰਪਰਕ ਕੀਤਾ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਇਸ ਤਰ੍ਹਾਂ ਦੇ ਕਿਸੇ ਵੀ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਟੋਲ ਫ਼੍ਰੀ ਨੰਬਰ 180018001000 ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ‘ਤੇ ਕੋਈ ਵੀ ਪੀੜਤ ਵਿਅਕਤੀ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।ਇਸ ਸ਼ਿਕਾਇਤ ‘ਤੇ ਵਿਜੀਲੈਂਸ ਵਿਭਾਗ ਵੱਲੋਂ 24 ਘੰਟੇ ਦੇ ਵਿੱਚ-ਵਿੱਚ ਕਾਰਵਾਈ ਕੀਤੀ ਜਾਂਦੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply