ਧੂਰੀ, 25 ਅਕਤੂਬਰ (ਪ੍ਰਵੀਨ ਗਰਗ) – ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਫਾਇਨਾਂਸ ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਜਬਰੀ ਤੌਰ ‘ਤੇ ਧੂਰੀ ਦੀ ਰਹਿਣ ਵਾਲੀ ਇੱਕ ਔਰਤ ਜਸਵੀਰ ਕੌਰ ਦੇ ਘਰੋਂ ਉਸ ਦੀ ਗੈਰਹਾਜ਼ਰੀ ਵਿੱਚ ਘਰ ਦਾ ਸਮਾਨ ਚੁੱਕਣ ਦਾ ਦੋਸ਼ ਲਗਾਉਂਦਿਆਂ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਰਾਮਬਾਗ ਧੂਰੀ ਵਿੱਚ ਇਕੱਠੇ ਹੋ ਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਥਾਣਾ ਸਿਟੀ ਧੂਰੀ ਅੱਗੇ ਧਰਨਾ ਲਗਾਇਆ ਗਿਆ।
ਧਰਨੇ ਨੂੰ ਸੰਬੋਧਨ ਕਰਦੇ ਹੋਏ ਲਿਬਰੇਸ਼ਨ ਦੇ ਸੂਬਾ ਆਗੂ ਗੋਬਿੰਦ ਸਿੰਘ ਛਾਜਲੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਧੂਰੀ, ਘਮੰਡ ਸਿੰਘ ਉਗਰਾਹਾਂ, ਬਿੱਟੂ ਸਿੰਘ ਖੋਖਰ, ਦਲਵਾਰਾ ਸਿੰਘ ਧੂਰੀ, ਕਲਵਿੰਦਰ ਕੌਰ ਰੇਤਗੰੜ, ਇੰਦਰਜੀਤ ਕੌਰ ਦਿਆਲਗੜ੍ਹ ਜੇਜਿਆ, ਮਨਜੀਤ ਕੌਰ ਆਲੋਅਰਖ, ਪ੍ਰੇਮ ਸਿੰਘ ਖਡਿਆਲੀ, ਰੇਨੂੰ ਕੋਰ ਕੁਠਾਲਾ ਆਦਿ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਧੂਰੀ ਸ਼ਹਿਰ ਵਿੱਚ ਔਰਤ ਜਸਵੀਰ ਕੌਰ ਪਤਨੀ ਜਗਦੇਵ ਸਿੰਘ ਦੇ ਘਰੋਂ ਫਾਈਨਾਂਸ ਕੰਪਨੀਆਂ ਦੇ ਅਧਿਕਾਰੀਆਂ ਨੇ ਔਰਤ ਦੇ ਗੈਰ ਹਾਜ਼ਰੀ ਵਿੱਚ ਘਰ ਵਿੱਚੋਂ ਸਮਾਨ ਚੱਕਣ ਦੇ ਖਿਲਾਫ ਪੁਲਿਸ ਧੂਰੀ ਨੂੰ ਦਰਖਾਸਤ ਦਿੱਤੀ ਗਈ ਸੀ।ਪਰ ਸਿਟੀ ਧੂਰੀ ਦੀ ਪੁਲਿਸ ਵੱਲੋਂ ਕਾਰਵਾਈ ਕਰਨ ਦੀ ਬਜ਼ਾਏ ਔਰਤ ਨੂੰ ਰਾਜ਼ੀਨਾਮਾ ਕਰਨ ਲਈ ਧਮਕੀਆਂ ਦਿੱਤੀਆਂ ਗਈਆਂ।ਉਹਨਾਂ ਮੰਗ ਕੀਤੀ ਕਿ ਫਾਈਨੈਂਸ ਕੰਪਨੀਆਂ ਦੇ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਸਵੀਰ ਕੌਰ ਨੂੰ ਜਲਦੀ ਇਨਸਾਫ਼ ਨਹੀਂ ਮਿਲਿਆ ਤਾਂ ਜਥੇਬੰਦੀ ਵੱਲੋਂ ਅਣਮਿਥੇ ਸਮੇਂ ਲਈ ਡੀ.ਐਸ.ਪੀ ਧੂਰੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।
ਥਾਣਾ ਸਿਟੀ ਧੂਰੀ ਦੇ ਮੁਖੀ ਦਰਸ਼ਨ ਸਿੰਘ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਦੇ ਇਸ ਮਾਮਲੇ ਵਿੱਚ ਦੋਵੇਂ ਧਿਰਾਂ ਦਾ ਸਮਝੌਤਾ ਕਰਵਾ ਦਿੱਤਾ ਗਿਆ ਹੈ।ਇਸ ਮੌਕੇ ਗੁਰਬਚਨ ਸਿੰਘ ਬੱਲਰਾ, ਹਰਦੀਪ ਕੌਰ ਕੁਠਾਲਾ, ਪਰਮਜੀਤ ਕੌਰ, ਦਲਵਾਰੋ ਕੌਰ ਧੂਰੀ, ਰਾਣੀ ਕੌਰ ਹਥਨ ਅਤੇ ਸਨਦੀਪ ਕੋਰ ਘਨੋਰੀ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …