ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪ੍ਰੀਖਿਆਵਾਂ ਕੇਂਦਰਾਂ ਵਿਖੇ ਦਸਵੀਂ/ਬਾਰਵੀ ਦੀਆਂ ਸਪਲੀਮੈਂਟਰੀ ਪ੍ਰੀਖਿਆ ਮਿਤੀ 29 ਅਕਤੂਬਰ ਤੋਂ 17 ਨਵੰਬਰ ਤੱਕ ਹੋ ਰਹੀ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਥਾਪਤ ਕੀਤੇ ਗਏ ਇਮਤਿਹਾਨ ਕੇਂਦਰਾਂ ਦੇ ਵਿੱਚ ਡਿਊਟੀ ਨਿਭਾਅ ਰਹੇ ਸਟਾਫ ਅਤੇ ਪੇਪਰ ਦੇ ਰਹੇ ਬੱਚਿਆਂ ਨੂੰ ਛੱਡ ਕੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 200 ਮੀਟਰ ਦੇ ਘੇਰੇ ਵਿੱਚ ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਆਮ ਵਿਅਕਤੀਆ ਤੇ ਤੁਰਨ ਫਿਰਨ ਅਤੇ ਇਕੱਠੇ ਹੋਣ ‘ਤੇ ਮੁਕੰਮਲ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਪ੍ਰੀਖਿਆਵਾਂ ਦੇ ਖਤਮ ਹੋਣ ਤੱਕ ਲਾਗੂ ਰਹੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …