ਅੰਮ੍ਰਿਤਸਰ, 25 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋਫ਼ੈਸਰ ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ
ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜ਼ਨਲ ਕੈਂਪਸ ਜਲੰਧਰ ਅਤੇ ਗੁਰਦਾਸਪੁਰ, ਯੁਨੀਵਰਸਿਟੀ ਅਤੇ ਕਾਂਸਟੀਚਿਉਟ ਕਾਲਜਾਂ ਦੇ ਓ.ਐਸ.ਡੀ ਤੋਂ ਇਲਾਵਾ ਅਧਿਆਪਨ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਐਸ.ਸੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਬਣਦੀਆਂ ਡਿਗਰੀਆਂ ਬਿਨੈ ਪੱਤਰ, ਮੁਆਵਜ਼ਾ ਬਾਂਡ ਅਤੇ ਹਲਫਨਾਮੇ ਲੈਣ ਤੋਂ ਬਾਅਦ ਜਾਰੀ ਕਰ ਦਿੱਤੀਆਂ ਜਾਣ।ਉਨ੍ਹਾਂ ਕਿਹਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫ਼ੈਸਰ ਡਾ. ਜਸਪਾਲ ਸਿੰਘ ਸੰਧੂ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਹਮੇਸ਼ਾਂ ਯਤਨਸ਼ੀਲ ਰਹਿੰਦੇ ਹਨ, ਹੁਣ ਵੀ ਉਨ੍ਹਾਂ ਨੇ ਤਰੁੰਤ ਪ੍ਰਭਾਵ ਨਾਲ ਇਹ ਫੈਸਲਾ ਲਾਗੂ ਕਰਵਾਉਦਿਆਂ ਕਾਲਜਾਂ ਅਤੇ ਅਧਿਆਪਨ ਵਿਭਾਗਾਂ ਨੂੰ ਆਦੇਸ਼ ਜਾਰੀ ਕਰਵਾ ਦਿੱਤੇ ਹਨ ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media