ਸੰਗਰੂਰ, 27 ਅਕਤੂਬਰ (ਜਗਸੀਰ ਲੌਂਗੋਵਾਲ) – ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ‘ਤੇ ਰੋਸ ਰੈਲੀ ਕੀਤੀ ਗਈ ਅਤੇ ਰੋਸ ਮਾਰਚ ਕਰਦੇ ਹੋਏ ਬਰਨਾਲਾ
ਰੋਡ ਸਥਿਤ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸ ਦੇ ਗੇਟ ਨੂੰ ਤਾਲਾ ਲਗਾ ਕੇ ਬੰਦ ਕੀਤਾ ਗਿਆ।
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉਦਮ ਸਿੰਘ ਸੰਤੋਖਪੁਰਾ, ਬੀ.ਕੇ.ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀ.ਕੇ.ਯੂ ਡਕੌਂਦਾ ਦੇ ਬਲਾਕ ਧੂਰੀ ਪ੍ਰਧਾਨ ਸ਼ਿਆਮ ਦਾਸ ਕਾਂਝਲੀ, ਬੀ.ਕੇ.ਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਸੰਗਰੂਰ ਦੇ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, ਪੰਜਾਬ ਕਿਸਾਨ ਯੂਨੀਅਨ ਦੇ ਬਲਵੀਰ ਸਿੰਘ ਜਲੂਰ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੁਖਪਾਲ ਸਿੰਘ, ਕੁਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ ਤੇ ਕਿਸਾਨ ਆਗੂ ਅਤਵਾਰ ਸਿੰਘ ਬਾਦਸ਼ਾਹਪੁਰ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੱਲ੍ਹ ਜ਼ੁਬਾਨੀ ਹੁਕਮਾਂ ਰਾਹੀਂ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ‘ਤੇ ਰੋਕ ਲਾਉਣਾ ਸਾਬਤ ਕਰਦਾ ਹੈ ਕਿ ਜਿਥੇ ਪਹਿਲਾਂ ਮੋਦੀ ਨੇ ਖੇਤੀ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ।ਹੁਣ ਪੰਜਾਬ ਦੇ ਵਪਾਰੀਆਂ ਅਤੇ ਆਮ ਲੋਕਾਂ ਦੇ ਖਿਲਾਫ ਇਹ ਫ਼ੈਸਲਾ ਲੈ ਕੇ ਪੂਰੇ ਪੰਜਾਬ ਨੂੰ ਤਬਾਹ ਕਰਨ ‘ਤੇ ਤੁਲਿਆ ਹੋਇਆ ਹੈ।ਉਨਾਂ ਕਿਹਾ ਕਿ ਮੋਦੀ ਦੇ ਇਨ੍ਹਾਂ ਬੇਹੂਦੇ ਫ਼ੈਸਲਿਆਂ ਤੋਂ ਪੰਜਾਬ ਦੇ ਲੋਕ ਡਰਨ ਵਾਲੇ ਨਹੀਂ ਅਤੇ ਜਿਸ ਤਰ੍ਹਾਂ ਪਹਿਲਾਂ ਇਕਮੁੱਠ ਹੋ ਕੇ ਲੜਾਈ ਲੜ ਰਹੇ ਹਨ ਹੁਣ ਵੀ ਸਾਰਾ ਪੰਜਾਬ ਇਕਮੁੱਠ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਅਤੇ ਮੋਦੀ ਦੇ ਅਜਿਹੇ ਲੋਕਮਾਰੂ ਫ਼ੈਸਲਿਆਂ ਖ਼ਿਲਾਫ਼ ਡਟ ਕੇ ਸੰਘਰਸ਼ ਕਰੇਗਾ।
ਰੋਸ ਧਰਨੇ ਨੂੰ ਕਿਸਾਨ ਆਗੂ ਜਰਨੈਲ ਸਿੰਘ ਜਨਾਲ, ਜਸਦੀਪ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਲੌਂਗੋਵਾਲ, ਹਰੀ ਸਿੰਘ ਮਹਿਲਾ, ਨਰੰਜਣ ਸਿੰਘ ਸਫੀਪੁਰ, ਭਰਪੂਰ ਸਿੰਘ ਬੂਲਾਪੁਰ, ਹਰਜੀਤ ਸਿੰਘ ਮੰਗਵਾਲ ਨੇ ਵੀ ਸੰਬੋਧਨ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media