ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਕੋਵਿਡ 19 ਮਹਾਂਮਾਰੀ ਦੇ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ‘ਤੇ ਮਾੜਾ ਅਸਰ ਪਿਆ ਹੈ।ਉਥੇ ਸਰਕਾਰੀ
ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ।ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ‘ਤੇ ਵੀ ਅਸਰ ਪਿਆ ਹੈ।ਇਸ ਖੜੌਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ 2 ਨਵੰਬਰ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕਰੇਗਾ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਦੱਸਿਆ ਕਿ ਅਜੋਕੇ ਯੁੱਗ ਵਿੱਚ ਵਿਗਿਆਨਿਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ।ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਘਰ ਬੈਠੇ ਕੇ ਸਿਖਲਾਈ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ਹਨ। ਉਨਾਂ ਨੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਕਿ ਉਹ ਤੁਰੰਤ ਆਪਣੇ ਨੇੜੇ ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਜਾਂ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਤਾਂ ਜੋ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਪਸ਼ੂ ਖਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੁਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media