ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਸ ਲਾਈਨ ਵਿਖੇ ਲਗਾਈ ਲੋਕ ਅਦਾਲਤ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਮਹਿਲਾ ਕਮਿਸ਼ਨਰ ਨੇ ਪੁਲੀਸ ਲਾਈਨ ਵਿਖੇ ਦੋ ਰੋਜ਼ਾ ਔਰਤਾਂ ਦੇ ਘਰੇਲੂ ਝਗੜਿਆਂ ਸਬੰਧੀ ਲਗਾਈ
ਗਈ ਲੋਕ ਅਦਾਲਤ ਦੇ ਪਹਿਲੇ ਦਿਨ 21 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ ਕੀਤਾ ਅਤੇ 10 ਹੋਰ ਆਏ ਨਵੇ ਕੇਸਾਂ ਦੀ ਸੁਣਵਾਈ ਕੀਤੀ।
ਸ਼੍ਰੀਮਤੀ ਮਨੀਸ਼ਾ ਗੁਲਾਟੀ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋ ਲਗਾਈ ਗਈ ਲੋਕ ਅਦਾਲਤ ਵਿਚ ਪਤੀ-ਪਤਨੀ ਦੇ ਝਗੜਿਆਂ ਨੂੰ ਆਪਸੀ ਰਜ਼ਾਮੰਦੀ ਨਾਲ ਸੁਲਝਾਇਆ ਗਿਆ ਅਤੇ ਔਰਤਾਂ ਨੂੰ ਉਨਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ।ਸ਼੍ਰੀਮਤੀ ਗੁਲਾਟੀ ਨੇ ਪੈ੍ਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਵਿਡ-19 ਦੋਰਾਨ ਇਸ ਸਮੇ ਮਹਿਲਾ ਕਮਿਸ਼ਨ ਕੋਲ 30 ਹਜਾਰ ਤੋ ਵੱਧ ਪੈਡਿੰਗ ਕੇਸ ਪਏ ਹੋਏ ਹਨ ਅਤੇ ਇੰਨਾਂ੍ਹ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੜ੍ਹੀਆਂ ਲਿਖੀਆਂ ਔਰਤਾਂ ਨੂੰ ਵੀ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਣਕਾਰੀ ਨਹੀ ਹੈ, ਇਸ ਲਈ ਮਹਿਲਾ ਕਮਿਸ਼ਨ ਵਲੋ ਜਾਗਰੂਕਤਾ ਕੈਂਪ ਲਗਾ ਕੇ ਅੋਰਤਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਔਰਤਾਂ ਲਈ ਭਾਵੇ ਕਈ ਕਾਨੂੰਨ ਬਣਾਏ ਗਏ ਹਨ।ਪਰ ਫਿਰ ਵੀ ਔਰਤ ਸੁਰੱਖਿਅਤ ਨਹੀ ਹੈ।ਮੈਡਮ ਗੁਲਾਈ ਨੇ ਪਿਛਲੇ ਦਿਨੀ ਹੁਸ਼ਿਆਰਪੁਰ ਵਿਖੇ ਹੋਈ 6 ਸਾਲਾਂ ਬੱਚੀ ਨਾਲ ਬਲਾਤਕਾਰ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।ਉਨਾਂ੍ਹ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਸ ਮੁੱਦੇ ਉਤੇ ਸਖ਼ਤ ਕਾਨੂੰਨ ਬਣਾਏ ਜਾਣ ਦੀ ਪ੍ਰ੍ਰੜਤਾ ਕਰਨ। ਉਨਾਂ੍ਹ ਕਿਹਾ ਕਿ ਵੋਟਾਂ ਸਮੇ ਸਾਰੀਆਂ ਪਾਰਟੀਆਂ ਬੇਟੀਆਂ ਦੀ ਸੁਰੱਖਿਆ ਨੂੰ ਮੁੱਦਾ ਬਣਾਉਦੀਆਂ ਹਨ ਪਰ ਵੋਟਾਂ ਤੋ ਬਾਅਦ ਸਭ ਇਸ ਮੁੱਦੇ ਨੂੰ ਭੁੱਲ ਜਾਂਦੀਆਂ ਹਨ।ਉਨਾਂ੍ਹ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਗੁਡ ਟੱਚ ਅਤੇ ਬੈਡ ਟੱਚ ਸਬੰਧੀ ਜਾਣਕਾਰੀ ਦੇਣੀ ਚਾਹੀਦੀ ਹੈ।ਮੈਡਮ ਗੁਲਾਟੀ ਨੇ ਕਿਹਾ ਕਿ ਉਹ ਪ੍ਰਧਾਨਮੰਤਰੀ ਨੂੰ ਪੱਤਰ ਲਿਖਣਗੇ ਕਿ ਸਿੱਖਿਆ ਪ੍ਰਣਾਲੀ ਵਿਚ ਬਦਲਾਅ ਕੀਤਾ ਜਾਵੇ ਅਤੇ ਸ਼ੁਰੂ ਤੋ ਹੀ ਬੱਚਿਆਂ ਨੂੰ ਔਰਤਾਂ ਦੇ ਅਧਿਕਾਰਾਂ ਅਤੇ ਸਰੁੱਖਿਆ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਸਕੂਲਾਂ ਵਿਚ ਲੜਕੀਆਂ ਨੂੰ ਸਵੈ ਰੱਖਿਆ ਦੀ ਟਰੇਨਿੰਗ ਦਿੱਤੀ ਜਾਵੇ।
ਮੈਡਮ ਗੁਲਾਟੀ ਨੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਡੀ.ਜੀ.ਪੀ ਨੂੰ ਵੀ ਮਿਲਣਗੇ ਅਤੇ ਮਹਿਲਾ ਥਾਣਿਆਂ ਵਿਚ ਪੂਰਾ ਸਟਾਫ ਮੁਹੱਈਆ ਕਰਵਾਉਣ ਸਬੰਧੀ ਗੱਲਬਾਤ ਕਰਨਗੇ।ਉਨਾਂ ਕਿਹਾ ਕਿ ਪੰਜਾਬ ਦੇ ਸਾਰੇ ਪੁਲੀਸ ਸਟੇਸ਼ਨਾਂ ਵਿਚੋ ਔਰਤਾਂ ਦੀਆਂ ਸ਼ਕਾਇਤਾਂ ਸਬੰਧੀ ਡਾਟਾ ਪ੍ਰਾਪਤ ਕੀਤਾ ਜਾਵੇਗਾ ਅਤੇ ਉਸ ਡਾਟੇ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।ਉਨਾਂ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਤੋ ਕੰਮ ਕਰਨ ਅਤੇ ਕੋਸ਼ਿਸ ਕਰਨ ਕਿ ਪਤੀ-ਪਤਨੀ ਦੇ ਝਗੜਿਆਂ ਨੂੰ ਆਪਣੀ ਪੱਧਰ ਤੇ ਹੀ ਆਪਸੀ ਰਜਾਮੰਦੀ ਦੇ ਨਾਲ ਨਿਪਟਾਉਣ।
ਇਸ ਮੌਕੇ ਵਿਜੈ ਕੁਮਾਰ ਡਿਪਟੀ ਡਾਇਰੈਕਟਰ ਪੰਜਾਬ ਮਹਿਲਾ ਕਮਿਸ਼ਨ, ਵਿਜੈ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media