Wednesday, April 15, 2026

ਜੇਲ੍ਹ ਬੰਦੀਆਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾਵੇ ਫੌਰੀ ਹੱਲ – ਜਿਲ੍ਹਾ ਅਤੇ ਸੈਸ਼ਨ ਜੱਜ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਅਹਿਮ ਮੀਟਿੰਗ

ਕਪੂਰਥਲਾ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਹੋਈ।ਜਿਸ ਦੌਰਾਨ ਕਪਰਥਲਾ ਜੇਲ੍ਹ ਵਿੱਚ ਬੰਦ ਵਿਚਾਰ ਅਧੀਨ ਬੰਦੀਆਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜਿਲ੍ਹੇ ਵਿੱਚ ਗਠਿਤ ਕੀਤੀ ਗਈ ਅੰਡਰ ਟਰਾਇਲ ਰੀਵਿਊ ਕਮੇਟੀ ਵਿੱਚ ਵਿਚਾਰ ਅਧੀਨ ਬੰਦੀਆਂ ਦੇ ਸਬੰਧ ਵਿੱਚ ਵਿਸਥਾਰ ਪੂਰਵਕ ਵਿਸ਼ਲੇਸ਼ਣ ਕੀਤਾ ਜਾਂਦਾ ਹੈ, ਜਿਵੇਂ ਕੀ ਕਿੰਨੇ ਵਿਚਾਰ ਅਧੀਨ ਬੰਦੀ 436 (ਸੀ.ਆਰ.ਪੀ.ਸੀ) ਜਾਂ 436-ਏ (ਸੀ.ਆਰ.ਪੀ.ਸੀ) ਅੰਤਰਗਤ ਰਿਹਾਅ ਹੋਣ ਦੇ ਯੋਗ ਹਨ।ਇਸ ਤੋਂ ਇਲਾਵਾ ਰਾਜ਼ੀਨਾਮੇ ਯੋਗ ਮੁਕੱਦਮਿਆਂ ਵਿੱਚ ਬੰਦ ਬੰਦੀ, ਬਿਮਾਰੀਆਂ ਨਾਲ ਜੂਝ ਰਹੇ ਕੈਦੀ ਜਿਨ੍ਹਾਂ ਨੂੰ ਇਲਾਜ਼ ਦੀ ਜ਼ਰੂਰਤ ਹੈ, 107/151 (ਸੀ.ਆਰ.ਪੀ.ਸੀ) ਨਾਲ ਸੰਬੰਧਤ ਬੰਦੀ 19 ਤੋਂ 21 ਸਾਲ ਦੇ ਬੰਦੀ ਅਤੇ ਉਹ ਬੰਦੀ ਜਿਨ੍ਹਾਂ ਦਾ ਚਲਾਨ ਨਾ ਆਉਣ ਕਰਕੇ ਜਮਾਨਤ ਤੇ ਰਿਹਾਈ ਸੰਭਵ ਹੋਵੇ ਆਦਿ ਬਾਰੇ ਚਰਚਾ ਕੀਤੀ ਜਾਂਦੀ ਹੈ।ਉਨ੍ਹਾਂ ਨੇ ਦੱਸਿਆ ਕਿ ਲਾਕ-ਡਾਉਨ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਤਾਲਮੇਲ ਰਾਹੀਂ ਬਹੁਤ ਸਾਰੇ ਬੰਦੀਆਂ ਨੂੰ ਜਮਾਨਤ ‘ਤੇ ਰਿਹਾ ਕੀਤਾ ਗਿਆ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ।ਜਿਲ੍ਹਾ ਅਥਾਰਟੀ ਵਲੋਂ ਵੈਬੀਨਾਰ ਲਗਾ ਕੇ ਕਾਨੂੰਨੀ ਜਾਗਰੂਕਤਾ ਫੈਲਾਈ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 12.12.2020 ਨੂੰ ਲਗਾਈ ਜਾ ਰਹੀ ਹੈ, ਜਿਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।
                   ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਸ੍ਰੀ ਅਜੀਤ ਪਾਲ ਸਿੰਘ, ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਉਨ੍ਹਾਂ ਦੇ ਦਫਤਰ ਜਾਂ ਟੋਲ ਫਰੀ ਨੰ: 1968 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਸਤੰਬਰ ਮਹੀਨੇ ਤੱਕ ਲਗਭਗ 316 ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ/ਸਲਾਹ ਦਿੱਤੀ ਗਈ, ਇਸ ਦੌਰਾਨ ਇਸ ਅਥਾਰਟੀ ਵੱਲੋਂ 256 ਸੈਮੀਨਾਰ/ਵੈਬੀਨਾਰ ਲਗਾਏ ਗਏ।ਸਥਾਈ ਲੋਕ ਅਦਾਲਤ ਵਲੋਂ ਲਗਭਗ 36 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਤਰ੍ਹਾਂ ਹੀ ਮੀਡੀਏਸ਼ਨ ਅਤੇ ਕੰਸੀਲੇਸ਼ਨ ਸੈਂਟਰ ਰਾਹੀਂ ਵੀ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ।
              ਸ਼੍ਰੀ ਅਜੀਤ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਕਪੂਰਥਲਾ ਵਲੋ ਹਾਜਰ ਮੈਂਬਰਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਕੋਵਿਡ-19 ਦੋਰਾਨ ਕੀਤੀ ਗਈ ਕਾਰਗੁਜ਼ਾਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
                  ਮੀਟਿੰਗ ਵਿੱਚ ਪੁਲਿਸ ਪ੍ਰਸਾਸ਼ਨ ਵਲੋਂ ਮਨਦੀਪ ਸਿੰਘ ਐਸ.ਪੀ (ਹੈਡਕੁਆਟਰ) ਕਪੂਰਥਲਾ, ਸ੍ਰੀਮਤੀ ਰਾਜਵਿੰਦਰ ਕੋਰ ਐਡੀ. ਸੈਸ਼ਨ ਜੱਜ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਰਿੰਦਰਪਾਲ ਸਿੰਘ ਐਸ.ਡੀ.ਐਮ ਕਪਰੂਥਲਾ, ਸ੍ਰੀਮਤੀ ਮੋਨਿਕਾ ਲਾਂਬਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਬਲਜੀਤ ਸਿੰਘ ਘੁੰਮਣ ਸੁਪਰਡੈਂਟ ਕੇਂਦਰੀ ਜੇਲ੍ਹ ਕਪੂਰਥਲਾ ਆਦਿ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …