Friday, September 25, 2026

ਪੰਜਾਬੀ ਦੇ ਪ੍ਰਸਿੱਧ ਪੁਸਤਕ ਪ੍ਰਕਾਸ਼ਕ ਮੋਹਨ ਸਿੰਘ ਰਾਹੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 28 ਅਕਤੂਬਰ (ਦੀਪ ਦਵਿੰਦਰ ਸਿੰਘ) – ਬੀਤੇ ਕੱਲ ਸਦੀਵੀ ਵਿਛੋੜਾ ਦੇ ਗਏ ਪੰਜਾਬੀ ਦੇ ਪ੍ਰਸਿੱਧ ਪੁਸਤਕ ਪ੍ਰਕਾਸ਼ਕ ਰਵੀ ਸਾਹਿਤ ਪ੍ਰਕਾਸ਼ਨ ਦੇ ਰੂਹ ਏ ਰਵਾਂ ਮੋਹਨ ਸਿੰਘ ਰਾਹੀ ਦਾ ਅੰਤਮ ਸੰਸਕਾਰ ਗੁਰਦੁਆਰਾ ਸ਼ਹੀਦਾਂ ਸਾਹਮਣੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਜਿਥੇ ਉਨਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਲੇਖਕ ਤੇ ਸਾਹਿਤ ਪ੍ਰੇਮੀ ਹਾਜ਼ਰ ਸਨ।ਇਸ ਸਮੇਂ ਸ਼ੋੋਮਣੀ ਨਾਟਕਕਾਰ ਕੇਵਲ ਧਾਲੀਵਾਲ, ਡਾ. ਹਰਿਭਜਨ ਸਿੰਘ ਭਾਟੀਆ, ਡਾ. ਬਿਕਰਮ ਸਿੰਘ ਘੁੰਮਣ, ਸਾਹਿਤ ਆਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਅਰਤਿੰਦਰ ਸੰਧੂ, ਡਾ. ਧਰਮ ਸਿੰਘ, ਸਤੀਸ਼ ਗੁਲਾਟੀ, ਸ਼ਾਇਰ ਨਿਰਮਲ ਅਰਪਣ, ਗੁਰਸਾਗਰ ਸਿੰਘ, ਗੁਰਿੰਦਰ ਸਿੰਘ ਆਦਿ ਵਲੋਂ ਮੋਹਨ ਸਿੰਘ ਰਾਹੀ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …