Friday, September 25, 2026

ਤਪ ਅਸਥਾਨ ਬਾਬਾ ਗੁਰਮੁੱਖ ਸਿੰਘ ਜੀ (ਬਾਬਾ ਕੋਠੀ) ਵਿਖੇ ਕੀਰਤਨ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਧੰਨ ਧੰਨ ਸ੍ਰੀ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇ ਸਬੰਧ ਵਿੱਚ ਮੈਨੇਜਰ ਸ੍ਰੀ ਦਰਬਾਰ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾਂਦੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਤਪ ਅਸਥਾਨ ਬਾਬਾ ਗੁਰਮੁਖ ਸਿੰਘ ਜੀ ਪਟਿਆਲੇ ਵਾਲੇ ਸਮੂਹ ਸੰਗਤਾਂ ਅਤੇ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਜਿਸ ਵਿੱਚ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬਲਵਿੰਦਰ ਸਿੰਘ ਲੋਪੋਕੇ, ਭਾਈ ਜੁਝਾਰ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਈ ਰਾਜਕਿਰਨ ਸਿੰਘ ਜੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਦਵਿੰਦਰ ਸਿੰਘ ਨੇ ਸ੍ਰੀ ਗੁਰੁ ਰਾਮਦਾਸ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਸੰਗਤਾਂ ਨੂੰ ਬੇਨਤੀ ਹੈ ਕਿ ਕਿ ਸਾਨੂੰ ਸਾਹਿਬਾਨਾਂ ਦੁਆਰਾ ਦਰਸਾਏ ਮਾਰਗ ਤੇ ਨਾਮ ਜਪਣ ਵੰਡ ਛਕਣ ਦੇ ਫਲਸਫੇ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।ਬਾਬਾ ਗੁਰਮੀਤ ਸਿੰਘ ਕਾਰ ਸੇਵਾ ਵਾਲਿਆਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
                  ਇਸ ਮੋਕੇ ਨਿਸ਼ਾਨ ਸਿੰਘ ਮੈਨੇਜਰ, ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ, ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਵਲਜੀਤ ਸਿੰਘ ਗਿੱਲ, ਚੇਅਰਮੈਨ ਜਸਵਿੰਦਰ ਸਿੰਘ ਸ਼ੇਰਗਿਲ, ਹਰਭਜਨ ਸਿੰਘ ਪ੍ਰਧਾਨ, ਭਗਤ ਧਨਵੰਤ ਸਿੰਘ, ਰਣਜੀਤ ਸਿੰਘ ਸਾਬਕਾ ਐਡੀਸ਼ਨਲ ਸਕੱਤਰ, ਭੁਪਿੰਦਰ ਸਿੰਘ, ਨਿਰਵੈਰ ਸਿੰਘ, ਪ੍ਰਚਾਰਕ ਤਰਸੇਮ ਸਿੰਘ, ਮਲਕਮੀਤ ਸਿੰਘ, ਜਸਬੀਰ ਸਿੰਘ, ਗਗਨਦੀਪ ਸਿੰਘ, ਨਵਜੋਤ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਗੁਰਭੇਜ ਸਿੰਘ, ਸੁਭਾਸ਼ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …