ਜਿਲ੍ਹਾ ਪਠਾਨਕੋਟ ‘ਚ ਕੁੱਲ ਕਰੋਨਾ ਪਾਜ਼ਟਿਵ 4400, 4155 ਲੋਕਾਂ ਪਾਈ ਕਰੋਨਾ ‘ਤੇ ਫਤਿਹ
ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ‘ਚ ਬੁੱਧਵਾਰ ਨੂੰ 19 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ
ਵੀ ਕਰੋਨਾ ਲੱਛਣ ਨਾ ਹੋਣ ‘ਤੇ 19 ਲੋਕਾਂ ਨੂੰ ਘਰਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਲ 4400 ਲੋਕ ਕਰੋਨਾ ਪਾਜ਼ਟਿਵ ਸਨ, ਜਿਨ੍ਹਾਂ ਵਿੱਚੋਂ 4155 ਲੋਕ ਠੀਕ ਹੋ ਕੇ ਅਪਣੇ ਘਰ੍ਹਾਂ ਨੂੰ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਬੁੱਧਵਾਰ ਨੂੰ 21 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 136 ਹੈ।ਉਨ੍ਹਾਂ ਦੱਸਿਆ ਕਿ ਕਰੋਨਾ ਪਾਜ਼ਟਿਵ ਹੋਣ ‘ਤੇ ਇਲਾਜ਼ ਦੋਰਾਨ ਬੁੱਧਵਾਰ ਨੂੰ 1 ਦੀ ਮੋਤ ਹੋਈ।ਇਸ ਤਰ੍ਹਾਂ ਹੁਣ ਤੱਕ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆ 109 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਜਿਲ੍ਹਾ ਪਠਾਨਕੋਟ ਨੂੰ ਮੁਕਤ ਕਰਵਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾਵੇਗਾ।ਇਹ ਤਦ ਹੀ ਹੋ ਸਕਦਾ ਹੈ ਜਦੋਂ ਅਸੀਂ ਮਿਸ਼ਨ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਾਂ, ਇਸ ਲਈ ਖੁਦ ਵੀ ਹਦਾਇਤਾਂ ਦੀ ਪਾਲਣਾ ਕਰੋ ਅਤੇ ਹੋਰਨਾਂ ਨੂੰ ਵੀ ਜਾਗਰੁਕ ਕਰੋ।
Punjab Post Daily Online Newspaper & Print Media