Saturday, September 26, 2026

ਖ਼ਾਲਸਾ ਕਾਲਜ ਵਲੋਂ ਮੋਹਨ ਸਿੰਘ ਰਾਹੀ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 29 ਅਕਤੂਬਰ (ਖੁਰਮਣੀਆਂ) – ਮਾਝੇ ਦੇ ਪ੍ਰਮੁੱਖ ਪੰਜਾਬੀ ਪ੍ਰਕਾਸ਼ਨ ‘ਰਵੀ ਸਾਹਿਤ ਪ੍ਰਕਾਸ਼ਨ’ ਦੇ ਮਾਲਕ ਮੋਹਨ ਸਿੰਘ ਰਾਹੀ ਦੇ ਅਕਾਲ ਚਲਾਣੇ ’ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਇਕ ਸ਼ੋਕ ਸਭਾ ਕਰਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਸ਼ੋਕ ਸਭਾ ਨੂੰ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਮੋਹਨ ਸਿੰਘ ਇਕ ਇਮਾਨਦਾਰ ਪ੍ਰਕਾਸ਼ਕ ਸੀ।ਜਿਸ ਨੇ ਉਮਰ ਭਰ ਇਸ ਕਿੱਤੇ ਨੂੰ ਧਰਮ ਵਾਂਗ ਅਪਣਾਇਆ ਅਤੇ ਨਿਭਾਇਆ।ਉਨ੍ਹਾਂ ਦੱਸਿਆ ਕਿ ਰਾਹੀ ਪਿਛਲੇ ਕੁੱਝ ਮਹੀਨਿਆਂ ਤੋਂ ਬਿਮਾਰ ਚਲੇ ਆ ਰਹੇ ਸਨ ਤੇ ਬੀਤੇ ਦਿਨੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ, ਕਾਲਜ ਦਾ ਸਮੁੱਚਾ ਸਟਾਫ ਉਹਨਾਂ ਦੇ ਦੁੱਖ ਵਿਚ ਸ਼ਰੀਕ ਹੁੰਦਾ ਹੋਇਆ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
                ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਇਸ ਮੌਕੇ ਕਿਹਾ ਕਿ ਰਾਹੀ ਸਾਹਿਬ ਤਕਰੀਬਨ ਅੱਧੀ ਸਦੀ ਇਸ ਇਲਾਕੇ ਦੇ ਪੰਜਾਬੀ ਪਾਠਕਾਂ ਅਤੇ ਪੁਸਤਕਾਂ ਦਰਮਿਆਨ ਇਕ ਪੁੱਲ ਦਾ ਕੰਮ ਕਰਦੇ ਰਹੇ ਹਨ।ਉਨਾਂ ਦੇ ਮਿਲਾਪੜੇ ਸੁਭਾਅ ਕਾਰਨ ਬਹੁਤ ਸਾਰੇ ਲੇਖਕਾਂ ਨਾਲ ਉਨ੍ਹਾਂ ਦੇ ਦੋਸਤਾਨਾਂ ਸੰਬੰਧ ਸਨ।
ਇਸ ਸ਼ੋਕ ਸਭਾ ’ਚ ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਭੁਪਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ ਢਿਲੋਂ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਅਮਨਦੀਪ ਕੌਰ, ਡਾ. ਰਜਨੀਅ ਕੌਰ, ਡਾ. ਚਿਰਜੀਵਨ ਕੌਰ, ਡਾ. ਗੁਰਸ਼ਿੰਦਰ ਕੌਰ, ਪ੍ਰੋ. ਗੁਰਸ਼ਰਨ ਸਿੰਘ ਅਤੇ ਪ੍ਰੋ. ਬਲਜਿੰਦਰ ਸਿੰਘ ਵੀ ਹਾਜਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …