ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ
ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਜਿਲਾ ਪੱਧਰੀ ਆਨਲਾਈਨ ਪੇਂਟਿੰਗ ਮੁਕਬਲਿਆਂ ਦੇ ਦਾ ਐਲਾਨ ਕੀਤਾ ਗਿਆ।
ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਵਿਤਾ ਨੇ ਜਿਲੇ ਪਠਾਨਕੋਟ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਜਿਲਾ ਸਿੱਖਿਆ ਅਧਿਕਾਰੀ ਜਗਜੀਤ ਸਿੰਘ ਨੇ ਵਿਦਿਆਰਥਣ ਦੇ ਮਾਤਾ ਪਿਤਾ, ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।ਪ੍ਰਿੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਇਡ ਅਧਿਆਪਕ ਬ੍ਰਿਜ ਰਾਜ (ਕੰਪਿਊਟਰ ਫੈਕਲਟੀ) ਦਾ ਅਹਿਮ ਯੋਗਦਾਨ ਹੈ।ਪ੍ਰਿੰਸੀਪਲ ਅਤੇ ਸਕੂਲ ਸਟਾਫ ਵਲੋਂ ਵਿਦਿਆਰਥਣ ਸਵਿਤਾ ਨੂੰ ਸਰਟੀਫਿਕੇਟ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੋਕੇ ਤੇ ਕ੍ਰਿਸ਼ਨ ਕੁਮਾਰ, ਬ੍ਰਿਜਰਾਜ ਅਤੇ ਰੋਹਿਤ ਆਦਿ ਅਧਿਆਪਕ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media