Thursday, November 12, 2026

ਡਾਕਖਾਨਾ ਕਰਮਚਾਰੀ ਗੁਰਪ੍ਰੀਤ ਸਿੰਘ ਦਾ ਹੋਇਆ ਵਿਸ਼ੇਸ਼ ਸਨਮਾਨ

ਸਨਮਾਨ ਦੇ ਕੇ ਵਿਭਾਗ ਫਖਰ ਮਹਿਸੂਸ ਕਰਦਾ ਹੈ – ਖਰਬੰਦਾ, ਚੁੱਘ

ਅੰਮ੍ਰਿਤਸਰ, 29 ਅਕਤੂਬਰ (ਸੰਧੂ) – ਨੈਸ਼ਨਲ ਪੋਸਟਲ ਹਫਤੇ ਦੇ ਚੱਲਦਿਆਂ ਵਧੀਆ ਕਾਰਗੁਜ਼ਗਾਰੀ ਕਰਨ ਵਾਲੇ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਉਪਰਾਲੇ ਨਾਲ ਜੀ.ਪੀ.ਓ ਰਿਆਲਟੋ ਚੋਂਕ ਵਿਖੇ ਇੱਕ ਵਿਸ਼ੇਸ਼ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਦੌਰਾਨ ਛੇਹਰਟਾ ਸਥਿਤ ਡਾਕ ਘਰ ਵਿਖੇ ਵਧੀਆ ਸੇਵਾਵਾਂ ਨਿਭਾਉਣ ਅਤੇ ਵਧੀਆ ਵਪਾਰਕ ਵਿਕਾਸ ਕਰਨ ਵਾਲੇ ਗੁਰਪ੍ਰੀਤ ਸਿੰਘ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕਰਨ ਦੀ ਰਸਮ ਸੁਪਰਡੈਂਟ ਪੋਸਟ ਆਫਿਸ ਕੁਲਵੰਤ ਸਿੰਘ ਖਰਬੰਦਾ ਅਤੇ ਸੀਨੀਅਰ ਪੋਸਟ ਮਾਸਟਰ ਸੰਜੀਵ ਕੁਮਾਰ ਚੁੱਘ ਵਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ।ਕੁਲਵੰਤ ਸਿੰਘ ਖਰਬੰਦਾ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਬਹੁਤ ਹੀ ਸਿਰੜੀ ਮਿਹਨਤੀ ਅਤੇ ਲਗਨ ’ਤੇ ਇਮਾਨਦਾਰੀ ਨਾਲ ਆਪਣੀ ਕਾਰਜਸ਼ੈਲੀ ਨੂੰ ਸਮਰਪਿਤ ਹੈ ਅਤੇ ਅਪਣੇ ਕੰਮ ਕਰ ਨੂੰ ਸੰਚਾਰੂ ਢੰਗ ਨਾਲ ਚਲਾਉਣ ਦੀ ਮੁਹਾਰਤ ਰੱਖਦਾ ਹੈ।ਇਸ ਕਰਮਚਾਰੀ ਨੂੰ ਵਿਸ਼ੇਸ਼ ਸਨਮਾਨ ਦੇ ਕੇ ਵਿਭਾਗ ਫਖਰ ਮਹਿਸੂਸ ਕਰਦਾ ਹੈ। ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਜੀ.ਪੀ.ਓ ਵਿਖੇ ਵੀ ਗੁਰਪ੍ਰੀਤ ਸਿੰਘ ਦੀ ਕਾਰਜਸ਼ੈਲੀ ਬਿਹਤਰ ਰਹੀ ਹੈ।
                ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਸੋਨਾਲੀ, ਮੈਡਮ ਰਾਜਵਿੰਦਰ ਕੌਰ, ਮੈਡਮ ਸ਼ਮਰੀਨ ਅਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …