Wednesday, November 18, 2026

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀ. ਵਾਇਸ ਚੇਅਰਮੈਨ ਦਾ ਖਿਡਾਰੀਆਂ ਵਲੋਂ ਸਵਾਗਤ

ਅੰਮ੍ਰਿਤਸਰ, 29 ਅਕਤੂਬਰ (ਸੰਧੂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਨਿਯੁੱਕਤ ਕੀਤੇ ਗਏ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀ. ਵਾਇਸ ਚੇਅਰਮੈਨ ਪ੍ਰਿੰਸ ਖੁੱਲਰ ਦਾ ਜਿਲਾ ਬਾਕਸਿੰਗ ਕੋਚ ਜਸਪ੍ਰੀਤ ਸਿੰਘ ਤੇ ਬਾਕਸਰ ਗੁਰਵਿੰਦਰ ਸਿੰਘ ਤੇ ਉਨ੍ਹਾਂ ਦੇ ਸੈਂਕੜੇ ਖਿਡਾਰੀ ਤੇ ਵਿਦਿਆਰਥੀ ਸਾਥੀਆਂ ਦੇ ਵੱਲੋਂ ਯੂ.ਟੀ ਮਾਰਕੀਟ ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ।ਜਿਲ੍ਹਾ ਬਾਕਸਿੰਗ ਕੋਚ ਜਸਪ੍ਰੀਤ ਸਿੰਘ ਨੇ ਪ੍ਰਿੰਸ ਖੁੱਲਰ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਨੌਜਵਾਨਾਂ ਦੀ ਤਰੱਕੀ ਤੋਂ ਇਲਾਵਾ ਖੇਡਾਂ ਦੇ ਪ੍ਰਚਾਰ ਤੇ ਪ੍ਰਸਾਰ ਦੀ ਜਿੰਮੇਵਾਰੀ ਉਨਾਂ ਦੀ ਹੈ।
                   ਪ੍ਰਿੰਸ ਖੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਵਿਚੋਂ ਬੇਰੁਜਗਾਰੀ ਤੋਂ ਚਿੰਤਤ ਹਨ।ਇਸ ਲਈ ਰੋਜ਼ਗਾਰ ਮੇਲੇ ਲਗਾ ਕੇ ਬੇਰਜ਼ਗਾਰ ਨੋਜਵਾਨਾ ਨੂੰ ਰੁਜਗਾਰ ਮੁਹੱਈਆ ਕੀਤਾ ਜਾ ਰਿਹਾ ਹੈ। ਜਦਕਿ ਕਰਜ਼ਾ ਪ੍ਰਣਾਲੀ ਲਈ ਕਰੋੜਾਂ ਰੁਪਏ ਦੇ ਫੰਡ ਰਾਖਵੇਂ ਰੱਖੇ ਹੋਏ ਹਨ।ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦੇ ਅਨੁਸਾਰ ਘਰ-ਘਰ ਨੋਕਰੀ ਦੇਣ ਲਈ ਵਚਨਬੱਧ ਹੈ ਅਤੇ ਇਹ ਟੀਚਾ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੂਰਾ ਹੋ ਜਾਵੇਗਾ।ਉਨਾਂ੍ਹ ਕਿਹਾ ਕਿ ਉਹ ਖੇਡਾਂ ਦੇ ਪ੍ਰਚਾਰ ਤੇ ਪ੍ਰਸਾਰ ਦੇ ਲਈ ਵਚਨਬੱਧ ਹਨ।ਇਸ ਲਈ ਉਹ ਖੇਡ ਪ੍ਰਬੰਧਕਾਂ, ਖਿਡਾਰੀਆਂ ਅਤੇ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਬਣਾਉਣ ਲਈ ਯਤਨ ਕਰਦੇ ਰਹਿਣਗੇ।
                  ਇਸ ਮੌਕੇ ਕਮਲ ਮਹਾਜਨ, ਰਘੂ ਸ਼ਰਮਾ, ਜਸਬੀਰ ਸਿੰਘ, ਯੁਵਰਾਜ ਸਿੰਘ, ਅੰਤਰ ਕਾਹਲੋਂ ਤੇ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …