ਜਿਲ੍ਹਾ ਪਠਾਨਕੋਟ ‘ਚ ਕੁੱਲ 4417 ਕਰੋਨਾ ਪਾਜ਼ਟਿਵ, 4174 ਲੋਕਾਂ ਨੇ ਪਾਈ ਕਰੋਨਾ ਤੇ ਫਤਿਹ
ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ‘ਚ ਵੀਰਵਾਰ ਨੂੰ 19 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ
ਵੀ ਕਰੋਨਾ ਲੱਛਣ ਨਾ ਹੋਣ ‘ਤੇ ਉਨਾਂ ਨੂੰ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਲ 4417 ਲੋਕ ਕਰੋਨਾ ਪਾਜ਼ਟਿਵ ਸਨ।ਜਿਨ੍ਹਾਂ ਵਿੱਚੋਂ 4174 ਲੋਕ ਠੀਕ ਹੋ ਕੇ ਅਪਣੇ ਘਰ੍ਹਾਂ ਨੂੰ ਜਾ ਚੁੱਕੇ ਹਨ।ਉਨਾਂ ਨੇ ਦੱਸਿਆ ਕਿ ਅੱਜ ਵੀਰਵਾਰ ਨੂੰ 17 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 134 ਹੈ।ਉਨ੍ਹਾਂ ਦੱਸਿਆ ਕਿ ਕਰੋਨਾ ਪਾਜ਼ਟਿਵ ਹੋਣ ‘ਤੇ ਇਲਾਜ ਦੋਰਾਨ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 109 ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਤੇ ਜਿੱਤ ਪ੍ਰਾਪਤ ਕਰਕੇ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭੀੜ ਵਾਲੀਆਂ ਥਾਵਾਂ ਤੇ ਨਾ ਜਾਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ।
Punjab Post Daily Online Newspaper & Print Media