ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।ਜ਼ਿਲਾ ਕੋਆਰਡੀਨੇਟਰ
ਸਵਾਤੀ ਕੁਮਾਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜ਼ਾਦੀ ਦੇ 73 ਸਾਲਾਂ ਬਾਅਦ ਵੀ ਲੋਕ ਪੂਰੀ ਤਰਾਂ ਜਾਗਰੂਕ ਨਹੀਂ ਹਨ ਅਤੇ ਅੱਜ ਵੀ ਕਈ ਅਧਿਕਾਰੀ ਤੇ ਕਰਮਚਾਰੀ ਅਪਣੇ ਅਹੁੱਦੇ ਦੀ ਦੁਰਵਰਤੋਂ ਕਰਦੇ ਹਨ।ਉਨਾਂ ਕਿਹਾ ਕਿ ਦੇਸ਼ ਵਿੱਚ ਅੱਜ ਵੀ ਭ੍ਰਿਸ਼ਟਾਚਾਰ ਬਹੁਤ ਜ਼ਿਆਦਾ ਹੈ ਜਿਸ ਕਰਕੇ ਦੇਸ਼ ਦੀ ਤਰੱਕੀ ਵਿਚ ਰੁਕਾਵਟ ਪੈ ਰਹੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਦਿਹਾਤੀ ਖੇਤਰਾਂ ਵਿੱਚ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨ 2 ਨਵੰਬਰ ਤੱਕ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।ਸਵਾਤੀ ਕੁਮਾਰ ਵਲੋਂ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਅਵਾਜ਼ ਬੁਲੰਦ ਕਰਨ ਦੀ ਸਹੁੰ ਵੀ ਚੁਕਾਈ ਗਈ ਅਤੇ ਦਫ਼ਤਰ ਵਿਖੇ ਹਸਤਾਖਰ ਕੰਧ ਦੀ ਵੀ ਸਥਾਪਨਾ ਕੀਤੀ ਗਈ।
ਇਸ ਮੌਕੇ ਐਮ.ਟੀ.ਐਸ ਸੌਰਵ ਕੁਮਾਰ, ਯੂਥ ਵੈਲਫੇਅਰ ਕਲੱਬ ਬਲਾਕ ਨਡਾਲਾ ਦੇ ਪ੍ਰਧਾਨ ਅਮਰਜੀਤ ਸਿੰਘ, ਜ਼ਿਲੇ ਭਰ ਤੋਂ ਰਾਸ਼ਟਰੀ ਸਵੈ ਸੇਵਕ ਜਗਦੀਸ਼ ਕੌਰ, ਭੁਪਿੰਦਰ ਸਿੰਘ, ਸ਼ਰਨਜੀਤ ਸਿੰਘ, ਹਿਮਾਨੀ, ਡਿੰਪਲ, ਵਿਕਾਸ ਅਤੇ ਹੋਰ ਵੀ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media