ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਦਿੱਤੀ ਵਧਾਈ, ਲੰਗਰ ਦੀ ਕਰਵਾਈ ਸ਼ੁਰੂਆਤ
ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਕੱਢੀਆਂ ਗਈਆਂ ਸ਼ੋਭਾ ਯਾਤਰਾ
ਵਿੱਚ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਭਗਵਾਨ ਵਾਲਮੀਕਿ ਮਿਲਾਪ ਸਭਾ ਗੁਦਾਮ ਮੁਹੱਲਾ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਮੌਕੇ ਸੋਨੀ ਨੇ ਰੱਥ ਖਿੱਚ ਕੇ ਸ਼ੋਭਾ ਯਾਤਰਾ ਦਾ ਆਗਾਜ਼ ਕੀਤਾ।ਸੋਨੀ ਵੱਲੋਂ ਕੇਂਦਰੀ ਵਾਲਮੀਕਿ ਮੰਦਿਰ ਵਿਖੇ ਮੱਥਾ ਵੀ ਟੇਕਿਆ ਗਿਆ।ਉਨਾਂ ਨੇ ਭਗਵਾਨ ਵਾਲਮੀਕਿ ਮਿਲਾਪ ਸਭਾ ਗੁਦਾਮ ਮਹੱਲਾ ਨੂੰ 5 ਲੱਖ ਅਤੇ ਕੇਂਦਰੀ ਵਾਲਮੀਕਿ ਮੰਦਿਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਗੁਰੂਆਂ, ਪੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ਤੇ ਕਈ ਗ੍ਰੰਥਾਂ ਦੀ ਰਚਨਾ ਹੋਈ ਹੈ।ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬੜੇ ਭਾਗਸ਼ਾਲੀ ਹਾਂ ਕਿ ਭਗਵਾਨ ਵਾਲਮੀਕਿ ਜੀ ਨੇ ਇਸ ਧਰਤੀ ਤੇ ਬੈਠ ਕੇ ਰਮਾਇਣ ਦੀ ਰਚਨਾ ਕੀਤੀ।ਸੋਨੀ ਨੇ ਸਮੂਹ ਅੰਮ੍ਰਿਤਸਰ ਵਾਸੀਆਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ।ਭਗਵਾਨ ਵਾਲਮੀਕਿ ਮਿਲਾਪ ਸਭਾ ਗੁਦਾਮ ਮੁਹੱਲਾ ਵੱਲੋਂ ਸੋਨੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਉਪਰੰਤ ਸੋਨੀ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਖਜਾਨਾ ਗੇਟ ਵਿਖੇ ਲਗਾਏ ਲੰਗਰ ਦੀ ਸ਼ੁਰੂਆਤ ਕੀਤੀ ਅਤੇ ਸੰਗਤਾਂ ਨੂੰ ਲੰਗਰ ਵੰਡਿਆ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਵਸ ਭਲਕੇ 31 ਅਕਤੂਬਰ ਨੂੰ ਸੂਬੇ ਭਰ ਵਿਚ ਮਨਾਇਆ ਜਾ ਰਿਹਾ ਹੈ, ਜਿਸ ਦਾ ਰਾਜ ਪੱਧਰੀ ਸਮਾਗਮ ਰਾਮਤੀਰਥ ਵਿਖੇ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੂਬੇ ਭਰ ਵਿਚ ਆਨਲਾਈਨ ਵਰਚੂਅਲ ਸਮਾਗਮ ਕਰਵਾਏ ਜਾਣਗੇ।ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸ਼ੁੱਭ ਦਿਹਾੜੇ ਦੀ ਵਧਾਈ ਦੇਣਗੇ ਅਤੇ ਸੰਗਤਾਂ ਨੂੰ ਸੰਬੋਧਨ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਸ਼ੁੱਭ ਦਿਹਾੜੇ ’ਤੇ 31 ਅਕਤੂਬਰ ਨੂੰ ਸਵੇਰੇ 11.45 ਵਜੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਬਲਾਕਾਂ ਵਿਚ ਵੱਖ-ਵੱਖ ਥਾਵਾਂ ’ਤੇ ਇਸ ਸ਼ੁੱਭ ਦਿਹਾੜੇ ਵਰਚੂਅਲ ਸਮਾਗਮ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਸ੍ਰੀ ਰਾਮਤੀਰਥ ਵਿਖੇ ਵੱਖ-ਵੱਖ ਭਜਨ ਮੰਡਲੀਆਂ ਭਗਵਾਨ ਵਾਲਮੀਕਿ ਜੀ ਦੇ ਕੀਤਰਨ ਦਾ ਗੁਣਗਾਨ ਕਰਨਗੀਆਂ।
ਇਸ ਮੌਕੇ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ, ਡਿਪਟੀ ਮੇਅਰ ਯੂਨਿਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਸ੍ਰੀਮਤੀ ਰਾਜਬੀਰ ਕੌਰ, ਮਹੇਸ਼ ਖੰਨਾ, ਸੁਨੀਲ ਕਾਉਂਟੀ, ਪਰਮਜੀਤ ਸਿੰਘ ਚੋਪੜਾ, ਅਸ਼ਵਨੀ ਪੱਪੂ, ਤਾਹਿਰ ਸ਼ਾਹ, ਚੇਅਰਮੈਨ ਵਿਮਲ ਕੁਮਾਰ, ਪ੍ਰਧਾਨ ਯੋਗਰਾਜ, ਵਿਸ਼ਾਲ ਗਿੱਲ, ਰਿੰਕੂ ਪਹਿਲਵਾਨ, ਮਦਨ ਲਾਲ, ਰਾਕੇਸ਼ ਗਿੱਲ, ਰੋਸ਼ਨ ਲਾਲ, ਇੰਦਰਜੀਤ ਮੱਟੂ, ਗੋਪੀ ਅਟਵਾਲ, ਸੁਭਾਸ਼ ਅਟਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
Punjab Post Daily Online Newspaper & Print Media