ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਚੀਫ ਖ਼ਾਲਸਾ ਦੀਵਾਨ ਦਾ ਸਥਾਪਨਾ
ਦਿਵਸ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ ਖਾਲਸਾ ਦੀਵਾਨ ਵਿਖੇ ਮਨਾਇਆ ਗਿਆ।ਪ੍ਰੋਗਰਾਮ ਦੀ ਆਰੰਭਤਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਪ੍ਰਬੰਧਕੀ ਕਮੇਟੀ ਅਤੇ ਸਟਾਫ ਮੈਂਬਰਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ।
ਉਪਰੰਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਰਵਿੰਦਰ ਸਿੰਘ, ਮਨਹਰਜੀ ਤੇ ਬੀਰ ਕਮਲ ਸਿੰਘ ਅਤੇ ਬੀਬੀ ਪ੍ਰਭਜੋਤ ਕੌਰ ਅਤੇ ਉਹਨਾਂ ਦੇ ਜੱਥੇ ਨੇ ਗੁਰੂ ਜਸ ਸਰਵਣ ਕਰਵਾਇਆ। ਚੀਫ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਕੱਥੂਨੰਗਲ ਨੇ ਸਭ ਸੰਗਤਾਂ ਨੂੰ `ਜੀ ਆਇਆ` ਆਖਿਆ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਅਤੇ ਉਪਦੇਸ਼ ਦ੍ਰਿੜ ਕਰਵਾਇਆ ਅਤੇ ਪ੍ਰਧਾਨ ਨਿਰਮਲ ਸਿੰਘ ਨੇ ਚੀਫ ਖਾਲਸਾ ਦੀਵਾਨ ਦੀ ਸਥਾਪਨਾ ਅਤੇ ਵੱਖ-ਵੱਖ ਸਮੇਂ ਕੀਤੇ ਗਏ ਸ਼ਲਾਘਾਯੋਗ ਕਾਰਜ਼ਾਂ ਬਾਰੇ ਵਿਸਥਾਰ ਨਾਲ ਦੱਸਿਆ।ਦੀਵਾਨ ਦੇ ਹਾਜ਼ਰ ਅਹੁਦੇਦਾਰਾਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ।
ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਸਟੇਜ਼ ਸੰਚਾਲਨ ਕਰਦਿਆਂ ਦੀਵਾਨ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ।ਉਹਨਾਂ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੀਫ ਖਾਲਸਾ ਦੀਵਾਨ ਵੱਲੋਂ ਕੀਤੇ ਜਾ ਰਹੇ ਆਨਲਾਈਨ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਧਰਮ ਪ੍ਰਚਾਰ ਕਮੇਟੀ ਚੈਨਲ ਉਪਰ ਪ੍ਰਸਾਰਿਤ ਕੀਤੇ ਜਾ ਰਹੇ ਈ-ਕੀਰਤਨ ਦਰਬਾਰ ਅਤੇ ਦਰਬਾਰ ਮਹੱਲਾ 9, ਕਵਿਜ਼, ਕਵਿਤਾ, ਭਾਸ਼ਣ ਅਤੇ ਕੈਲੀਗ੍ਰਾਫੀ ਬਾਰੇ ਜਾਣਕਾਰੀ ਦਿੱਤੀ ।
ਪ੍ਰੋਗਰਾਮ ਵਿੱਚ ਚੀਫ ਖਾਲਸਾ ਦੀਵਾਨ ਦੇ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਉਪ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਪ੍ਰਬੰਧਕੀ ਕਮੇਟੀ ਦੇ ਮੈਂਬਰ ਜਸਪਾਲ ਸਿੰਘ ਢਿੱਲੋਂ, ਮਨਜੀਤ ਸਿੰਘ ਧੰਜਲ, ਤੇਜਿੰਦਰ ਸਿੰਘ, ਜਗਜੀਤ ਸਿੰਘ, ਨਵਤੇਜ ਸਿੰਘ ਨਾਰੰਗ, ਸੁਖਜਿੰਦਰ ਸਿੰਘ ਪ੍ਰਿੰਸ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਹਾਜ਼ਰ ਸਨ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media