Saturday, September 26, 2026

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੁਕਾਈ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਏ ਰੱਖਣ ਦੀ ਸਹੁੰ

ਸਰਦਾਰ ਵੱਲਭ ਭਾਈ ਪਟੇਲ ਦੀ ਵਿਚਾਰਧਾਰਾ ਤੋਂ ਸੇਧ ਲੈਣ ਦਾ ਦਿੱਤਾ ਸੱਦਾ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਆਜ਼ਾਦ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਮਨਾਏ ਗਏ `ਕੌਮੀ ਏਕਤਾ ਦਿਵਸ` ਸਮੇਂ ਜ਼ਿਲਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ।
                    ਉਨਾਂ ਕਿਹਾ ਕਿ ਅਸੀਂ ਸਭ ਪੂਰੀ ਸੰਜ਼ੀਦਗੀ ਨਾਲ ਪ੍ਰਣ ਲੈਂਦੇ ਹਨ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗੇ ਅਤੇ ਆਪਣੇ ਦੇਸ਼ ਵਾਸੀਆਂ ਵਿੱਚ ਵੀ ਇਹ ਸੰਦੇਸ਼ ਫੈਲਾਉਣ ਲਈ ਪੂਰੇ ਯਤਨ ਕਰਾਂਗੇ।
                    ਮੁੱਧਲ ਨੇ ਕਿਹ ਕਿ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ ਕਿ ਦੇਸ਼ ਦੀ ਰਾਸ਼ਟਰੀ ਏਕਤਾ ਅਖੰਡਤਾ ਲਈ ਅੱਗੇ ਆਈਏ।ਉਨਾਂ ਨੇ ਸਭ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਆਦਰਸ਼ਾਂ ਤੇ ਵਿਚਾਰਧਾਰਾ ਤੋਂ ਸੇਧ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲਾ ਬੱਚਤ ਅਫ਼ਸਰ ਗੁਲਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …