Sunday, April 5, 2026

ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੋਧਰੀ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਰੁਨਾ ਚੋਧਰੀ ਸਮਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸ਼ਵ ਮੌਕੇ ਪਠਾਨਕੋਟ ਵਿਖੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ।ਇਸ ਸਮੇਂ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ , ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਪ੍ਰਭਦੀਪ ਸਿੰਘ ਵਿਰਕ ਐਸ.ਪੀ.ਡੀ ਪਠਾਨਕੋਟ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਰਾਜੇਸ਼ਵਰ ਸਲਾਰੀਆਂ ਡਿਪਟੀ ਡੀ.ਈ.ਓ ਸੈਕੰਡਰੀ, ਭਾਨੂ ਪ੍ਰਤਾਪ, ਸਾਹਿਬ ਸਿੰਘ ਸਾਬਾ ਅਤੇ ਹੋਰ ਪਾਰਟੀ ਕਾਰਜ ਕਰਤਾ ਹਾਜ਼ਰ ਸਨ।ਵਰਚੂਅਲ ਸਮਾਗਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਕਰਵਾਇਆ ਗਿਆ।ਸਮਾਗਮ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ।
                ਸ੍ਰੀਮਤੀ ਅਰੁਨਾ ਚੋਧਰੀ ਨੇ ਕਿਹਾ ਕਿ ਸਰਕਾਰ ਵਲੋਂ ਜ਼ਿਆਦਾ ਤੋਂ ਜ਼ਿਆਦਾ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ ਇਸ ਸਕੀਮ ਤਹਿਤ ਆਮਦਨ ਦਾ ਦਾਇਰਾ 4 ਲੱਖ ਰੁਪਏ ਤੱਕ ਕੀਤਾ ਗਿਆ ਹੈ, ਜਦਕਿ ਕੇਂਦਰ ਸਰਕਾਰ ਦੀ ਪੁਰਾਣੀ ਸਕੀਮ ਵਿੱਚ ਇਹ ਸੀਮਾ ਢਾਈ ਲੱਖ ਰੁਪਏ ਸੀ।ਉਨ੍ਹਾਂ ਕਿਹਾ ਕਿ ਇਹ ਸਕੀਮ ਵਿੱਦਿਅਕ ਸੈਸ਼ਨ ਸਾਲ 2021-22 ਤੋਂ ਲਾਗੂ ਹੋਵੇਗੀ।
                ਉਨ੍ਹਾਂ ਕਿਹਾ ਕਿ ਇਹ ਸਕੀਮ ਅਨੁਸੂਚਿਤ ਜਾਤੀ ਵਿਦਿਆਰਥੀਆਂ ਜੋ ਕਿ ਪੰਜਾਬ (ਚੰਡੀਗੜ੍ਹ ਸਮੇਤ) ਦੇ ਰਹਿਣ ਵਾਲੇ ਹਨ ਅਤੇ ਜਿਨਾਂ ਨੇ ਅਪਣੀ ਦਸਵੀਂ ਦੀ ਪੜ੍ਹਾਈ ਪੰਜਾਬ ਤੋਂ ਕੀਤੀ ਹੈ ਲਈ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਰੀਬ 600 ਕਰੋੜ ਰੁਪਏ ਐਸ.ਸੀ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਖ਼ਰਚ ਹੋਣਗੇ, ਜਿਸ ਵਿੱਚ 168 ਕਰੋੜ ਰੁਪਏ ਸਰਕਾਰੀ ਸਿੱਖਿਆ ਸੰਸਥਾਵਾਂ ਅਤੇ 432 ਕਰੋੜ ਰੁਪਏ ਨਿੱਜੀ ਸਿੱਖਿਆ ਸੰਸਥਾਵਾਂ ਵਲੋਂ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਤਹਿਤ 60 ਫੀਸਦੀ ਅਦਾਇਗੀ ਜੋ ਕਿ 260 ਕਰੋੜ ਰੁਪਏ ਬਣਦੀ ਹੈ ਪੰਜਾਬ ਸਰਕਾਰ ਵਲੋਂ ਅਦਾ ਕੀਤੀ ਜਾਵੇਗੀ।
               ਉਨ੍ਹਾਂ ਕਿਹਾ ਕਿ ਇਹ ਸਕੀਮ ਲੱਖਾਂ ਐਸ.ਸੀ ਵਿਦਿਆਰਥੀਆਂ ਲਈ ਰਾਹਤ ਭਰਿਆ ਕਦਮ ਹੋਵੇਗਾ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਲਾਭ ਮਿਲਣੇ ਬੰਦ ਹੋਣ ਕਾਰਨ ਕਾਫ਼ੀ ਪਰੇਸ਼ਾਨੀ ਪੇਸ਼ ਆ ਰਹੀ ਸੀ, ਕਿਉਂਕਿ ਸਾਲ 2018 ਵਿੱਚ ਕੇਂਦਰ ਸਰਕਾਰ ਵਲੋਂ ਸਕੀਮ ਵਿੱਚ ਕਈ ਬਦਲਾਅ ਕਰਦੇ ਹੋਏ ਸਾਰਾ ਵਿੱਤੀ ਬੋਝ ਰਾਜ ਸਰਕਾਰਾਂ ’ਤੇ ਪਾ ਦਿੱਤਾ ਗਿਆ ਸੀ ਅਤੇ ਕੇਂਦਰੀ ਗ੍ਰਾਂਟ ਬੰਦ ਕਰ ਦਿੱਤੀ ਸੀ।
                    ਉਨ੍ਹਾਂ ਕਿਹਾ ਕਿ ਇਹ ਸਕੀਮ ਐਸ.ਸੀ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਕਰੇਗੀ ਅਤੇ ਉਨਾਂ ਨੂੰ ਉਚ ਸਿੱਖਿਆ ਹਾਸਿਲ ਕਰਕੇ ਆਪਣੇ ਸੁਪਨੇ ਪੂਰੇ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ।
             ਮੁੱਖ ਮਹਿਮਾਨ ਵੱਲੋਂ ਮੌਕੇ ’ਤੇ ਹੀ ਪੰਜ ਵਿਦਿਆਰਥੀਆ ਨੂੰ ਸਕੀਮ ਤਹਿਤ ਰਜਿਸਟਰੇਸ਼ਨ ਸਰਟੀਫਿਕੇਟ ਵੀ ਵੰਡੇ ਗਏ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …