ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਦੁਬਈ ਦੇ ਨਾਮਵਰ ਕਾਰੋਬਾਰੀ ਤੇ ਉਘੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ
ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਨੌਜਵਾਨ ਲੜਕੀਆਂ ਅਤੇ ਘਰੇਲੂ ਔਰਤਾਂ ਨੂੰ ਕਿੱਤਾ ਮੁਖੀ ਸਿਖਿਆ ਰਾਹੀਂ ਆਤਮ ਨਿਰਭਰ ਬਣਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਏ ਜਾ ਰਹੇ ਸਿਲਾਈ ਤੇ ਕਢਾਈ ਕੇਂਦਰਾਂ ਦੀ ਲੜੀ ਤਹਿਤ ਅੱਜ ਅੰਮ੍ਰਿਤਸਰ ਜਿਲੇ ਦੇ ਪਿੰਡ ਸਰਹਾਲਾ ਵਿਖੇ ਵੀ ਇੱਕ ਸਿਲਾਈ ਤੇ ਕਢਾਈ ਕੇਂਦਰ ਦੀ ਸ਼ੁਰੂਆਤ ਕੀਤੀ ਗਈ।
ਕੋਵਿਡ-19 ਦੇ ਚੱਲਦਿਆਂ ਬੜੇ ਹੀ ਸਾਦੇ ਢੰਗ ਨਾਲ ਸਿਲਾਈ ਕੇਂਦਰ ਦੀਆਂ ਵਿਦਿਆਰਥਣਾਂ ਅਤੇ ਇਲਾਕੇ ਦੇ ਕੁਝ ਪਤਵੰਤੇ ਸੱਜਣਾਂ ਨੇ ਮਿਲ ਕੇ ਜਪੁਜੀ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕਰਕੇ ਕੇਂਦਰ ਦੀ ਸ਼ੁਰੂਆਤ ਕੀਤੀ।ਜਿਕਰਯੋਗ ਹੈ ਕਿ ਟਰਸਟ ਵਲੋਂ ਕਰਵਾਏ ਜਾਂਦੇ 6 ਮਹੀਨੇ ਦੇ ਸਿਲਾਈ ਕਢਾਈ ਕੋਰਸ ਉਪਰੰਤ ਵਿਦਿਆਰਥੀਆਂ ਨੂੰ ਟਰੱਸਟ ਵਲੋਂ ਮਿਲਣ ਵਾਲਾ ਸਰਟੀਫਿਕੇਟ ਦੇਸ਼ ਵਿਦੇਸ਼ ਵਿਚ ਮਾਨਤਾ ਪ੍ਰਾਪਤ ਹੁੰਦਾ ਹੈ। ਇਸ ਦੌਰਾਨ ਸਰਬਤ ਦਾ ਭਲਾ ਟਰਸਟ ਦੀ ਅੰਮ੍ਰਿਤਸਰ ਇਕਾਈ ਦੇ ਮੈਂਬਰ ਪਲਵਿੰਦਰ ਸਿੰਘ ਸਰਹਾਲਾ ਤੋਂ ਇਲਾਵਾ ਪਿੰਡ ਦੀ ਗਰੈਜੂਏਟ ਅਤੇ ਅਗਾਂਹਵਧੂ ਸੋਚ ਵਾਲੀ ਸਰਪੰਚ ਗੁਰਪ੍ਰੀਤ ਕੌਰ, ਸਾਬਕਾ ਸਰਪੰਚ ਅਜੀਤ ਸਿੰਘ, ਨੰਬਰਦਾਰ ਭਗਵੰਤ ਸਿੰਘ, ਮੈਂਬਰ ਜਗੀਰ ਸਿੰਘ ਉਪਲ, ਮੈਂਬਰ ਗੁਰਦਿਆਲ ਸਿੰਘ ਉਪਲ, ਮਨਜਿੰਦਰ ਸਿੰਘ ਹੁੰਦਲ, ਪ੍ਰਗਟ ਸਿੰਘ ਢੇਸੀ, ਅਧਿਆਪਕਾ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media