ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ
ਹਾਲ ਵਿਖੇ ਅਲੌਕਿਕ ਰਾਗ ਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਮੋਹਨ ਸਿੰਘ, ਗਿਆਨ ਜਸਵਿੰਦਰ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਮੇਤ ਵੱਡੀ ਗਿਣਤੀ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਦੇ ਇਤਿਹਾਸ ਵੀ ਸੰਗਤਾਂ ਨਾਲ ਸਾਂਝਾ ਕੀਤਾ।ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਨਿਵਾਜਿਆ।ਕੀਰਤਨ ਦਰਬਾਰ ਦੌਰਾਨ ਭਾਈ ਰਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਸ਼ਾਂਤ, ਡਾ. ਗੁਰਨਾਮ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਣਧੀਰ ਸਿੰਘ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ, ਭਾਈ ਦਵਿੰਦਰ ਸਿੰਘ, ਡਾ. ਅਲੰਕਾਰ ਸਿੰਘ, ਭਾਈ ਜਸਪਿੰਦਰ ਸਿੰਘ, ਭਾਈ ਹਰਜੋਤ ਸਿੰਘ ਜ਼ਖ਼ਮੀ ਦੇ ਰਾਗੀ ਜਥਿਆਂ ਸਮੇਤ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰਾਗਾਂ ਵਿਚ ਕੀਰਤਨ ਕਰਕੇ ਵਿਸਮਾਦੀ ਮਾਹੌਲ ਨਾਲ ਜੋੜਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਸਵਿੰਦਰ ਸਿੰਘ ਸਭਰਵਾਲ, ਗੁਰਤੇਜ ਸਿੰਘ ਢੱਡੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਭਾਈ ਸੁਖਜੀਤ ਸਿੰਘ ਘਨਈਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੁਖਤਾਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media