Wednesday, August 12, 2026

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਅਤੇ 1984 ਕਤਲੇਆਮ ਨੂੰ ਸਮਰਪਿਤ ਖੂਨਦਾਨ ਕੈਂਪ

ਢੀਂਡਸਾ ਅਤੇ ਜੀ.ਕੇ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੱਗੇ ਖ਼ੂਨਦਾਨ ਕੈਂਪ ਦਾ ਮਾਨਸਰੋਵਰ ਗਾਰਡਨ ਵਿਖੇ ਉਦਘਾਟਨ ਕੀਤਾ।
                        ਜਾਗੋ ਪਾਰਟੀ ਦੀ ਯੂਥ ਕੌਰ ਬ੍ਰਿਗੇਡ ਪ੍ਰਧਾਨ ਅਵਨੀਤ ਕੌਰ ਭਾਟੀਆ ਵਞਲੋਂ ਪਹਿਲੀ ਵਾਰ ਔਰਤਾਂ ਲਈ ਆਯੋਜਿਤ ਕੀਤੇ ਗਏ ਇਸ ਖ਼ੂਨਦਾਨ ਕੈਂਪ ਵਿੱਚ ਵੱਡੀ ਗਿਣਤੀ ‘ਚ ਔਰਤਾਂ ਨੇ ਖ਼ੂਨਦਾਨ ਕੀਤਾ।ਕੈਂਪ ਦੀ ਸ਼ੁਰੂਆਤ ਬੱਚੀਆਂ ਨੇ ਗੁਰਬਾਣੀ ਕੀਰਤਨ ਨਾਲ ਕੀਤੀ, ਜਿਸ ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਹ ਕੈਂਪ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਦੇ ਨਾਲ ਹੀ 1984 ਵਿੱਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਨੂੰ ਸਮਰਪਿਤ ਸੀ। ਢੀਂਡਸਾ ਅਤੇ ਜੀ.ਕੇ ਨੇ ਖ਼ੂਨਦਾਨ ਮੁਹਿੰਮ ਦਾ ਸਵਾਗਤ ਕਰਦੇ ਹੋਏ ਅਵਨੀਤ ਨੂੰ ਇਸ ਨੇਕ ਕਾਰਜ਼ਜ ਲਈ ਵਧਾਈ ਦਿੱਤੀ।
              ਇਸ ਮੌਕੇ ਸੁਖਦੇਵ ਸਿੰਘ ਢੀਂਡਸਾ, ਮਨਜੀਤ ਸਿੰਘ ਜੀ.ਕੇ, ਜਾਗੋ ਦੇ ਸੂਬਾ ਪ੍ਰਧਾਨ ਚਮਨ ਸਿੰਘ ਸ਼ਾਹਪੁਰਾ, ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਸੂਬਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਬੰਨੀ ਜੌਲੀ, ਜਾਗੋ ਦੇ ਨੇਤਾ ਸਤਵੰਤ ਸਿੰਘ, ਸੁਖਮਨ ਸਿੰਘ ਆਦਿਕ ਦਾ ਸਨਮਾਨ ਕੀਤਾ ਗਿਆ।ਸਟੇਜ ਦੀ ਸੇਵਾ ਜਾਗੋ ਪਾਰਟੀ ਦੇ ਸਕੱਤਰ ਜਨਰਲ ਪਰਮਿੰਦਰ ਪਾਲ ਸਿੰਘ ਨੇ ਨਿਭਾਈ। ਅਵਨੀਤ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …