Tuesday, September 22, 2026

ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਕੀਤਾ ਦਾ ਧੰਨਵਾਦ

ਜੰਡਿਆਲਾ ਗੁਰੂ, 3 ਨਵੰਬਰ (ਹਰਿੰਦਰਪਾਲ ਸਿੰਘ) – ਡਾ. ਬੀ.ਆਰ ਅੰਬੇਦਕਰ ਪੋਸਟ ਸ਼ਕਾਲਰਸ਼ਿਪ ਸਕੀਮ ਦੀ ਸ਼ੁਰੁਆਤ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਵਾਇਸ ਚੇਅਰਮੈਨ ਮਨਜੀਤ ਸਿੰਘ ਨਾਹਰ ਨੇ ਕਿਹਾ ਕਿ ਇਹ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਇਸ ਨਾਲ ਗਰੀਬ ਵਰਗ ਦੇ ਅਨੂਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀ ਫ੍ਰੀ ਸਿੱਖਿਆ ਪ੍ਰਾਪਤ ਕਰ ਸਕਣਗੇ।ਚੇਅਰਮੈਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਐਸ.ਸੀ ਸ਼ਕਾਲਰਸ਼ਿਪ ਬੰਦ ਕੀਤੀ ਗਈ ਹੈ ਇਸ ਦੀ ਜਿੰਨ੍ਹੀ ਵੀ ਨਿੰਦਾ ਕੀਤੀ ਜਾਵੇ ਉਨ੍ਹੀ ਹੀ ਥੋੜੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਨੁਸੂਚਿਤ, ਕਿਰਤੀਆਂ, ਗਰੀਬ, ਮਜਦੂਰਾਂ ਨਾਲ ਸ਼ਰੇਅਮ ਧੱਕਾ ਕਰ ਰਹੀ ਹੈ।
                  ਇਸ ਮੌਕੇ ਆਲ ਇੰਡੀਆ ਰਾਜੀਵ ਗਾਂਧੀ ਵਿਚਾਰ ਮੰਚ ਸੂਬਾ ਪ੍ਰਧਾਨ ਅਜੀਤ ਸਿੰਘ ਚਾਹਲ, ਸੁਵਿੰਦਰ ਸਿੰਘ ਬਿੱਟੂ ਵਾਇਸ ਚੇਅਰਮੈਨ, ਗੁਰਮੀਤ ਸਿੰਘ ਫੌਜੀ ਵਾਇਸ ਚੇਅਰਮੈਨ, ਪ੍ਰਧਾਨ ਸੁਖਦੇਵ ਸਿੰਘ ਫੌਜੀ ਆਦਿ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …