ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੁੰਦੇ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘਟ ਜਾਂਦੀ
ਹੈ।ਜਿਸ ਨਾਲ ਸੜਕੀ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ ਅਤੇ ਕੀਮਤੀ ਮਨੁੱਖੀ ਜਾਨਾਂ ਅਜ਼ਾਈਂ ਚਲੀਆਂ ਜਾਂਦੀਆਂ ਹਨ।ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਦੀ ਬਜ਼ਾਏ ਖੇਤ ਵਿੱਚ ਨਸ਼ਟ ਕਰ ਕੇ ਕਣਕ ਦੀ ਬਿਜ਼ਾਈ ਕਰਨੀ ਚਾਹੀਦੀ ਹੈ।ਮੁੱਖ ਖੇਤੀਬਾੜੀ ਅਫਸ਼ਰ ਡਾ. ਹਰਤਰਨਪਾਲ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਜ਼ਿਲਾ ਪਠਾਨਕੋਟ ‘ਚ ਬਿਨ੍ਹਾਂ ਫਸਲਾਂ ਦੀ ਰਹਿੰਦ ਖੁਹੰਦ ਨੂੰ ਬਿਨਾਂ ਅੱਗ ਲਗਾਇਆ ਖੇਤੀ ਕਰਨ ਲਈ ਜਾਗਰੁਕਤਾ ਮੂਹਿੰਮ ਚਲਾਈ ਜਾ ਰਹੀ ਹੈ।ਜਿਸ ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪੰਚਾਇਤਾਂ ਵੱਲੋਂ ਵੀ ਇਸ ਮੂਹਿੰਮ ਨੂੰ ਹੁੰਗਾਰਾ ਦਿੱਤਾ ਜਾ ਰਿਹਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media