Sunday, September 20, 2026

ਵਿਸ਼ਵਾਸ ਫਾਊਂਡੇਸ਼ਨ ਵੱਲੋਂ ਗਰੀਬ ਲੋੜਵੰਦ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫਤ ਕੰਪਿਊਟਰ ਸਿੱਖਿਆ – ਚੱਠਾ

ਧੂਰੀ, 3 ਨਵੰਬਰ (ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਸਮਾਜਸੇਵੀ ਐਸ.ਐਸ ਚੱਠਾ ਨੇ ਕਿਹਾ ਕਿ ਸਮਾਸਜੇਵੀ ਸੰਸਥਾ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਹਲਕਾ ਧੂਰੀ ਦੀਆਂ ਗਰੀਬ ਲੋੜਵੰਦ ਵਿਦਿਆਰਥਣਾਂ ਨੂੰ ਸਵੈ-ਨਿਰਭਰ ਬਨਾਉਣ ਲਈ ਮੁਫਤ ਕੰਪਿਊਟਰ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।ਉਹਨਾਂ ਕਿਹਾ ਕਿ ਹਲਕਾ ਧੂਰੀ ਦੇ ਪਿੰਡਾਂ ਵਿੱਚ ਅਜੇ ਵੀ ਅਨੇਕਾਂ ਗਰੀਬ ਲੋੜਵੰਦ ਪਰਿਵਾਰ ਅਜਿਹੇ ਹਨ, ਜਿੰਨਾਂ ਦੇ ਬੱਚੇ ਆਤਮ-ਨਿਰਭਰ ਨਹੀਂ ਹਨ। ਸਰਕਾਰ ਦੇ ਘਰ-ਘਰ ਰੋਜਗਾਰ ਦੇ ਦਾਅਵੇ ਖੋਖਲੇ ਸਾਬਤ ਹੋ ਕੇ ਰਹਿ ਗਏ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਧੂਰੀ ਵਿਖੇ ਕੰਪਿਊਟਰ ਸੈਂਟਰ ਖੋਲ੍ਹ ਕੇ ਪਿੰਡਾਂ ਦੀਆਂ ਲੜਕੀਆਂ ਨੂੰ ਮੁਫਤ ਕੰਪਿਊਟਰ ਸਿੱਖਿਆ ਦੇਣ ਦੇ ਟੀਚੇ ਤਹਿਤ ਪੰਚਾਂ-ਸਰਪੰਚਾਂ ਨਾਲ ਵਿਚਾਰ-ਵਟਾਂਦਰਾ ਕਰਕੇ ਗਰੀਬੀ ਰੇਖਾ ਤੋਂ ਥੱਲੇ੍ ਰਹਿ ਰਹੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਪਹਿਲ ਦੇ ਅਧਾਰ ‘ਤੇ ਕੰਪਿਊਟਰ ਸਿੱਖਿਆ ਦੇ ਨਾਲ-ਨਾਲ ਮੁਫਤ ਸਿਲਾਈ-ਕਢਾਈ ਦੀ ਸਿੱਖਿਆ ਵੀ ਦਿੱਤੀ ਜਾਵੇਗੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …