ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਕੂਲਾਂ ਦੇ ਸਟਾਫ਼ ਵਲੋਂ ਸ੍ਰੀ ਜਪੁ ਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ।
ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਿਖਾਏ ਗਏ ਸੱਚੇ ਮਾਰਗ ’ਤੇ ਚੱਲਣਾ ਚਾਹੀਦਾ ਹੈ।ਉਨਾਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ।
Check Also
ਨਗਰ ਨਿਗਮ ਨੇ ਹੁਕਮ ਸਿੰਘ ਰੋਡ, ਕੋਟ ਬਾਬਾ ਦੀਪ ਸਿੰਘ ਅਤੇ ਹੋਟਲ ਐਚ.ਕੇ 52 ਦੇ ਬਾਹਰ ਨਾਜ਼ਾਇਜ਼ ਕਬਜ਼ੇ ਹਟਾਏ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਨਾਜਾਇਜ਼ …
Punjab Post Daily Online Newspaper & Print Media