ਅੰਮ੍ਰਿਤਸਰ, 3 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ’ਚ ਕੁੱਝ ਸ਼ਰਾਰਤੀ
ਵਿਅਕਤੀਆਂ ਵੱਲੋਂ ਪਾਵਨ ਪੋਥੀਆਂ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਮੰਦਭਾਗੀ ਗੱਲ ਹੈ।ਕੁੱਝ ਲੋਕ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰਦੇ ਹਨ।ਉਨਾਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਦੀ ਤਹਿ ਤੱਕ ਪੁੱਜਣ ਤਾਂ ਜੋ ਪਤਾ ਲੱਗ ਸਕੇ ਕਿ ਇਸ ਦੇ ਪਿੱਛੇ ਕਿਹੜੀਆਂ ਸ਼ਖਤੀਆਂ ਕੰਮ ਕਰਦੀਆਂ ਹਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਦੀ ਪੜਤਾਲ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰ ਭਾਈ ਅਜੀਤ ਸਿੰਘ, ਭਾਈ ਕੁਲਦੀਪ ਸਿੰਘ ਅਤੇ ਭਾਈ ਬਲਵੰਤ ਸਿੰਘ ਦੀ ਡਿਊਟੀ ਲਗਾਈ ਗਈ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media