ਅੰਮ੍ਰਿਤਸਰ, 3 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ
ਪ੍ਰਧਾਨ, ਸਾਬਕਾ ਜਨਰਲ ਸਕੱਤਰ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਮੇਜਰ ਸਿੰਘ ਉਬੋਕੇ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਉਬੋਕੇ ਇਕ ਪੰਥਪ੍ਰਸਤ ਆਗੂ ਸਨ, ਜਿਨ੍ਹਾਂ ਨੇ ਹਮੇਸ਼ਾਂ ਹੀ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ਼ ਕੀਤੇ।ਉਬੋਕੇ ਨੇ ਵੱਖ-ਵੱਖ ਸ਼ਖ਼ਸੀਅਤਾਂ ਨਾਲ ਕੰਮ ਕਰਦਿਆਂ ਪੰਥ ਅਤੇ ਪੰਜਾਬ ਦੀ ਬੇਹਤਰੀ ਲਈ ਸੇਧਾਂ ਦਿੱਤੀਆਂ।ਉਨ੍ਹਾਂ ਨੇ ਸਾਰਾ ਜੀਵਨ ਸਾਦਗੀ ਨਾਲ ਲੋਕ ਸੇਵਾ ਵਿੱਚ ਬਤੀਤ ਕੀਤਾ।ਉਬੋਕੇ ਦੇ ਚਲਾਣੇ ਨਾਲ ਜਿਥੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਪੰਜਾਬ ਇਕ ਦਰਵੇਸ਼ ਆਗੂ ਤੋਂ ਵਾਂਝਾ ਹੋ ਗਿਆ ਹੈ।
ਲੌਂਗੋਵਾਲ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media