ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਕਰੀਬ 8 ਮਹੀਨੇ ਤੋਂ ਜਿਲ੍ਹਾ ਪਠਾਨਕੋਟ ਦੇ ਲੋਕ ਵੀ ਕਰੋਨਾ ਮਹਾਂਮਾਰੀ ਨਾਲ ਲੜ ਰਹੇ ਹਨ ਭਾਵੇ ਕਿ ਮੋਜੂਦਾ ਸਮੇਂ ਦੋਰਾਨ ਹੁਣ ਸਥਿਤੀ ਕੰਟਰੋਲ ਵਿੱਚ ਹੈ।ਪਰ ਸਿਹਤ ਵਿਭਾਗ ਅੱਜ ਵੀ ਮੂਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਕਰਦਿਆਂ ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਤੇ ਜਿੱਤ ਪਾਉਣ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਹੁਣ ਸਿਵਲ ਹਸਪਤਾਲ ਪਠਾਨਕੋਟ ਵਿਖੇ ਟੈਸਟਿੰਗ ਸੈਂਟਰ 24 ਘੰਟੇ ਕੰਮ ਕਰ ਰਿਹਾ ਹੈ।ਜਿਥੋਂ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਆ ਕੇ ਫ੍ਰੀ ਕਰੋਨਾ ਟੈਸਟ ਕਰਵਾ ਸਕਦਾ ਹੈ।ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਬਲਾਕ ਘਰੋਟਾ, ਨਰੋਟ ਜੈਮਲ ਸਿੰਘ, ਸੁਜਾਨਪੁਰ, ਰਣਜੀਤ ਸਾਗਰ ਡੈਮ ਹਸਪਤਾਲ ਅਤੇ ਬਮਿਆਲ ਬਲਾਕ ਵਿੱਚ ਸਥਿਤ ਸੀ.ਐਸ.ਸੀ ਵਿੱਚ ਸਵੇਰੇ 9 ਵਜੇ ਤੋਂ ਸਾਮ 5 ਵਜੇ ਤੱਕ ਕਰੋਨਾ ਟੈਸਟ ਫ੍ਰੀ ਵਿੱਚ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਐਸ.ਡੀ.ਐਮ ਪਠਾਨਕੋਟ ਦੀ ਯੋਗ ਅਗਵਾਈ ਵਿੱਚ 10 ਹੋਰ ਟੀਮਾਂ ਕਰੋਨਾ ਟੈਸਟ ਕਰਨ ਲਈ ਗਠਿਤ ਕੀਤੀਆਂ ਗਈਆਂ ਹਨ ਇਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਜਰੂਰਤ ਮੁਤਾਬਿਕ ਕਿਸੇ ਵੀ ਸਥਾਨ ‘ਤੇ ਕੈਂਪ ਲਗਾ ਕੇ ਕਰੋਨਾ ਟੈਸਟ ਕਰਵਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਅਗਰ ਕਿਸੇ ਨੂੰ ਕਰੋਨਾ ਮਹਾਂਮਾਰੀ ਦੇ ਲੱਛਣ ਆਉਂਦੇ ਹਨ ਤਾਂ ਉਹ ਇਨ੍ਹਾਂ ਨਿਰਧਾਰਤ ਸਥਾਨਾਂ ਤੋਂ ਕਰੋਨਾ ਟੈਸਟ ਫ੍ਰੀ ਵਿੱਚ ਕਰਵਾ ਸਕਦੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …