Wednesday, November 4, 2026

ਪਟਾਕਿਆਂ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਬਾਰੇ ਡਰਾਅ ਹੁਣ 6 ਨੂੰ

ਕਪੂਰਥਲਾ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸਾਸ਼ਨ ਕਪੂਰਥਲਾ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੇ ਆਰਜ਼ੀ ਸਟੋਰੇਜ਼ ਤੇ ਵਿਕਰੀ ਲਈ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋਈਆਂ ਦਰਖਾਸਤਾਂ ਵਿਚੋਂ 17 ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਹੁਣ 6 ਨਵੰਬਰ (ਸ਼ੁੱਕਰਵਾਰ) ਨੂੰ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਦਫਤਰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਮੀਟਿੰਗ ਹਾਲ ਵਿਚ ਸਵੇਰੇ 10.30 ਵਜੇ ਸਵੇਰੇ ਕੱਢਿਆ ਜਾਵੇਗਾ।
                    ਡਿਪਟੀ ਕਮਿਸ਼ਨਰ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਇਹ ਡਰਾਅ ਮਿਤੀ 5 ਨਵੰਬਰ (ਦਿਨ ਵੀਰਵਾਰ) ਨੂੰ ਸਵੇਰੇ 11 ਵਜੇ ਕੱਢਿਆ ਜਾਣਾ ਸੀ, ਪਰ ਕੁੱਝ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰਕੇ ਹੁਣ ਡਰਾਅ 6 ਨਵੰਬਰ ਨੂੰ ਕੱਢਿਆ ਜਾਵੇਗਾ।ਉਨਾਂ ਕਿਹਾ ਕਿ ਸਬੰਧਿਤ ਬਿਨੈਕਾਰ ਮਿੱਥੇ ਸਮੇਂ `ਤੇ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਹਾਲ ਵਿੱਚ ਪਹੁੰਚਣ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …