Friday, May 1, 2026

ਰੋਜ਼ਗਾਰ ਵਿਭਾਗ ਦੀਆਂ ਗਤੀਵਧੀਆਂ ਬਾਰੇ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ ਮੀਟਿੰਗ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟਰੇਨਿੰਗ ਅਫਸਰ ਪਠਾਨਕੋਟ ਗੁਰਮੇਲ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਪਠਾਨਕੋਟ ਵਿਖੇ ਬੱਚਿਆਂ ਦੀ ਕਾਉਂਸਲਿੰਗ, ਨੋਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮ ਬਾਰੇ ਜਾਣਕਾਰੀ, ਮੁਫਤ ਇੰਟਰਨੈ੍ਹਟ ਸਹੂਲਤ, ਐਲ.ਈ.ਡੀ ਰਾਹੀਂ ਵੱਖ-ਵੱਖ ਆਸਾਮੀਆਂ ਸਬੰਧੀ ਸਕਿਲ ਕੋਰਸਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਆਦੇਸ਼ ਦਿੱਤੇ ਗਏ ਹਨ ਕਿ ਜਨਤਾ ਦੇ ਚੁਣੇ ਹੋਏ ਨੁਮਾਇੰਦੇ/ਸਰਪੰਚਾਂ, ਪੰਚਾਂ ਅਤੇ ਐਮ.ਸੀ ਨਾਲ ਰਾਬਤਾ ਉਨਾਂ ਨੂੰ ਬੁਲਾ ਕੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ।ਇਸੇ ਤਹਿਤ 03-11-2020 ਨੂੰ ਵੱਖ-ਵੱਖ ਬਲਾਕਾਂ ਦੇ ਕੁੱਝ ਸਰਪੰਚਾਂ ਦੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮੀਟਿੰਗ ਕੀਤੀ ਗਈ।
                  ਇਸ ਮੀਟਿੰਗ ਦੋਰਾਨ ਸਰਪੰਚਾਂ ਨੂੰ ਰੋਜ਼ਗਾਰ ਬਿਉਰੋ ਪਠਾਨਕੋਟ ਵਿਖੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਰਪੰਚਾਂ ਨੂੰ ਕਿਹਾ ਕਿ ਉਹ ਇਨ੍ਹਾਂ ਸਹੂਲਤਾਂ ਬਾਰੇ ਪਿੰਡਾਂ ਦੇ ਸਮੂਹ ਵਸਨੀਕਾਂ ਨੂੰ ਜਾਣਕਾਰੀ ਦੇਣ ਤਾਂ ਜੋ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਸਕਣ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …