Thursday, October 1, 2026

ਨੋਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਉਣ ਲਈ ਕਰਜ਼ਾ ਮੇਲਾ ਦਸੰਬਰ ’ਚ – ਡਿਪਟੀ ਕਮਿਸ਼ਨਰ

ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਥੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ਹੀ ਨੋਜਵਾਨਾਂ ਨੂੰ ਆਪਣਾ ਕੰਮ ਧੰਦਾ ਸ਼ੁਰੂ ਕਰਵਾਉਣ ਅਧੀਨ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਮਦਦ ਵੀ ਕੀਤੀ ਜਾ ਰਹੀ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਦਸੰਬਰ 2020 ਦੋਰਾਨ ਕਰਜ਼ਾ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
                ਇਸ ਕਰਜ਼ੇ ਮੇਲੇ ਵਿੱਚ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਵੈ-ਰੋਜ਼ਗਾਰ ਦੇ ਚਾਹਵਾਨ ਬੇਰੋਜ਼ਗਾਰਾਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਉਰੋ ਪਠਾਨਕੋਟ ਨਾਲ ਹੈਲਪਲਾਈਨ ਨੰਬਰ 7657825214 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
                ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਬੇਰੋਜਗਾਰ ਪ੍ਰਾਰਥੀ ਵਿਭਾਗ ਦੇ ਪੋਰਟਲ www.pgrkam.com  ’ਤੇ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਸਬੰਧੀ ਸੂਚਨਾ ਮਿਲਦੀ ਰਹੇ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …