Sunday, December 22, 2024

ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ ਵਲੋਂ ਦੀਵਾਲੀ ਦੀ ਵਧਾਈ- ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

PPN22101415
ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ)  ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ ਸਿੰਘ ਬਾਦਲ ਅਤੇ ਉਪ ਮੁਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਦੇਸ਼ ਵਾਸੀਆਂ ਨੂੰ ਦਿਵਾਲੀ ਦੀ ਵਧਾਈ ਦਿੱਤੀ ਹੈ।ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਸਾਹਮਣੁ ਬਣਾਏ ਗਏ ਪਲਾਜ਼ੇ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਬੰਦੀ ਛੋੜ ਦਿਵਸ ‘ਤੇ ਦਿਵਾਲੀ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।ਉਨਾਂ ਨੇ ਸਰਬ ਸਾਂਝੀਵਾਲਤਾ ਦੇ ਤਿਓਹਾਰ ‘ਤੇ ਪੰਜਾਬ ਵਾਸੀਆਂ ਦੀ ਚੜਦੀ ਕਲਾ ਅਤੇ ਅਮਨ ਤੇ ਸ਼ਾਂਤੀ ਦੀ ਕਾਮਨਾ ਕੀਤੀ। ਸ੍ਰ. ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇੇ ਉਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਗੁਰੁ ਮਹਾਰਾਜ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤੀ ਗਈ।ਇਸ ਮੌਕੇ ਉਨਾਂ ਦੇ ਨਾਲ ਮੈਂਬਰ ਅੰਤਿੰਗ ਕਮੇਟੀ ਰਜਿੰਦਰ ਸਿੰਘ ਮਹਿਤਾ, ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ, ਯੂਥ ਆਗੂ ਗੁਰਪ੍ਰਤਾਪ ਸਿੰਘ ਟਿੱਕਾ,ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਆਦਿ ਵੀ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply