Thursday, August 13, 2026

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਵਰ ਆਕਸ਼ਾਪ ਆਰੰਭ

ਪ੍ਰਧਾਨ ਲੌਂਗੋਵਾਲ ਅਤੇ ਹੋਰ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 5 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਲਗਾਈ ਜਾਣ ਵਾਲੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ’ਚ ਪ੍ਰਦਰਸ਼ਿਤ ਹੋਣ ਵਾਲੀਆਂ ਤਸਵੀਰਾਂ ਤਿਆਰ ਲਈ ਚਿੱਤਰਕਲਾ ਵਰਕਸ਼ਾਪ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ।ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਈ ਇਹ ਕਾਰਜਸ਼ਾਲਾ 10 ਨਵੰਬਰ ਤੱਕ ਚੱਲੇਗੀ।ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮਾਂ ਵਿੱਚ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਸੰਘਰਸ਼ ਦੀ ਤਰਜ਼ਮਾਨੀ ਕਰਦੇ ਵਿਸ਼ੇਸ਼ ਚਿੱਤਰ ਲਗਾਏ ਜਾਣਗੇ।ਇਨ੍ਹਾਂ ਚਿੱਤਰਾਂ ਨੂੰ ਤਿਆਰ ਕਰਨ ਲਈ ਪੰਜਾਬ ਭਰ ਵਿੱਚੋਂ 31 ਚਿੱਤਰਕਾਰ ਬੁਲਾਏ ਗਏ ਹਨ, ਜੋ ਇਤਿਹਾਸ ਨੂੰ ਚਿੱਤਰਾਂ ਰਾਹੀਂ ਦਰਸਾਉਣਗੇ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਸਮਾਗਮਾਂ ਸਮੇਂ 13 ਤੋਂ 17 ਨਵੰਬਰ ਤੱਕ ਪ੍ਰਦਰਸ਼ਨੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ।ਸ਼੍ਰੋਮਣੀ ਕਮੇਟੀ ਵੱਲੋਂ ਹਰ ਚਿੱਤਰਕਾਰ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ, ਪਰੰਤੂ ਜਿਨ੍ਹਾਂ 5 ਚਿੱਤਰਕਾਰਾਂ ਦੀਆਂ ਤਸਵੀਰਾਂ ਬੇਹੱਦ ਖਾਸ ਹੋਣਗੀਆਂ, ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ।
                    ਇਸ ਮੌਕੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਗੁਰਪ੍ਰੀਤ ਸਿੰਘ ਝੱਬਰ, ਸਤਵਿੰਦਰ ਸਿੰਘ ਟੌਹੜਾ, ਭਾਈ ਅਜਾਇਬ ਸਿੰਘ ਅਭਿਆਸੀ, ਇਤਿਹਾਕਾਰ ਹਰਵਿੰਦਰ ਸਿੰਘ ਖਾਲਸਾ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਿਮਰਜੀਤ ਸਿੰਘ ਕੰਗ, ਮੈਨੇਜਰ ਮੁਖਤਾਰ ਸਿੰਘ, ਨਰਿੰਦਰ ਸਿੰਘ, ਇਕਬਾਲ ਸਿੰਘ ਮੁਖੀ, ਜਗਤਾਰ ਸਿੰਘ, ਗੁਰਮੀਤ ਸਿੰਘ ਸੈਣੀ, ਦਰਸ਼ਨ ਸਿੰਘ ਪੀ.ਏ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …