ਸਮਰਾਲਾ, 5 ਨਵੰਬਰ (ਇੰਦਰਜੀਤ ਕੰਗ) – ਪੈਨਸ਼ਨਰ ਯੂਨੀਅਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨ ਦੀ
ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਇੰਨਡੋਰ ਸਬ-ਸਟੇਸ਼ਨ ਸਮਰਾਲਾ ਵਿਖੇ ਵਿਸ਼ਾਲ ਧਰਨਾ ਦੇਣ ਉਪਰੰਤ ਸ਼ਹਿਰ ਵਿੱਚ ਰੋਸ ਮੁਜ਼ਹਾਰਾ ਕੀਤਾ ਗਿਆ।
ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ: 49 ਦੇ ਡਵੀਜ਼ਨ ਆਗੂ ਦਰਸ਼ਨ ਸਿੰਘ ਢੰਡਾ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਵਿੱਚ ਕੰਮ ਕਰਦੀਆਂ ਲਗਭਗ ਸਮੁੱਚੀਆਂ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੈਨੈਜਮੈਂਟ ਖਿਲਾਫ ਸਾਂਝੇ ਸੰਘਰਸ਼ ਦੇ ਐਲਾਨ ਤਹਿਤ ਅੱਜ ਸਮੁੱਚੇ ਪੰਜਾਬ ਵਿੱਚ ਸਾਂਝੇ ਰੋਸ ਪ੍ਰਦਰਸ਼ਨ ਕੀਤੇ ਗਏ।
ਬੁਲਾਰਿਆਂ ਨੇ ਕਿਹਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਨਾ ਮੰਨਣ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ।ਪ੍ਰਮੁੱਖ ਮੰਗਾਂ ਵਿੱਚ 01-01-2016 ਤੋਂ ਪੇਅ-ਸਕੇਲ ਲਾਗੂ ਕਰਨਾ, 2015 ਤੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨੀਆਂ, ਰਹਿੰਦੀਆਂ ਕੈਟਾਗਿਰੀਆਂ ਨੂੰ 01-12-2011 ਤੋਂ ਪੇਅ ਬੈਂਡ ਦੇਣਾ, ਰਿਟਾਇਰਡ ਅਤੇ ਨਵੇਂ ਮੁਲਾਜ਼ਮਾਂ ਨੂੰ ਬਿਜਲੀ ਰਿਆਇਤ ਦੇਣਾ, ਮੁਲਾਜ਼ਮਾਂ ਦਾ ਕੈਸ਼ਲੈਸ ਮੈਡੀਕਲ ਲਾਗੂ ਕਰਨਾ ਅਤੇ ਬਿਨ੍ਹਾਂ ਸ਼ਰਤ ਸਭ ਨੂੰ 23 ਸਾਲਾਂ ਸਕੇਲ ਲਾ ਕੇ ਬਕਾਏ ਦੇਣਾ ਆਦਿ ਸ਼ਾਮਲ ਹਨ।ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰੀ ਥਰਮਲ ਬੰਦ ਕਰਕੇ ਉਨ੍ਹਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਵੇਚੀਆਂ ਜਾ ਰਹੀਆਂ ਹਨ। ਉਨਾਂ ਚਿਤਾਵਨੀ ਦਿੱਤੀ ਕਿ ਬਿਜਲੀ ਬਿੱਲ 2020 ਰੱਦ ਕੀਤਾ ਜਾਵੇ ਨਹੀਂ ਤਾਂ ਸਾਂਝੀ ਤਾਲਮੇਲ ਕਮੇਟੀ ਸਰਕਲ ਕਨਵੈਨਸ਼ਨਾਂ ਤੋਂ ਬਾਅਦ 25 ਨਵੰਬਰ ਨੂੰ ਸੂਬਾਈ ਧਰਨਾ ਪ੍ਰਦਰਸ਼ਨ ਕਰੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਗੂ ਹਰਪਾਲ ਸਿੰਘ, ਮਹਿੰਦਰ ਸਿੰਘ, ਜਗਤਾਰ ਸਿੰਘ, ਮੋਹਨ ਸਿੰਘ, ਰੁਲਦਾ ਸਿੰਘ, ਦਰਸ਼ਨ ਸਿੰਘ, ਸੁਰਜੀਤ ਵਿਸ਼ਾਦ, ਪ੍ਰੇਮ ਸਿੰਘ ਐਸ.ਡੀ.ਓ ਅਤੇ ਟੀ.ਐਸ.ਯੂ ਦੇ ਸੂਬਾ ਪ੍ਰਧਾਨ ਭਰਪੂਰ ਸਿੰਘ ਨੇ ਵੀ ਸੰਬੋਧਨ ਕੀਤਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media